ਸਿੱਖਾਂ ਵਾਲਾ ਦੇ ਮੌਜੂਦਾ ਸਰਪੰਚ ਅਤੇ ਪੰਚਾਂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਕੋਟਕਪੂਰਾ, 6 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਕੋਟਕਪੂਰਾ ਹਲਕੇ ਤੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਸਿੱਖਾਂ ਦੇ ਸਰਪੰਚ ਰਾਜਪਾਲ ਸਿੰਘ, ਜਗਦੇਵ ਸਿੰਘ ਪੰਚ ਅਤੇ ਗੁਰਬਚਨ ਸਿੰਘ ਪੰਚ ਤੋਂ ਇਲਾਵਾ ਨੌਜਵਾਨ ਅਕਾਲੀ ਵਰਕਰ ਗੋਰਾ ਸਿੰਘ, ਕੋਰ ਸਿੰਘ ਲੀਡਰ,ਜਸਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸੀਨੀਅਰ ਆਪ ਆਗੂ ਬੱਬੂ ਸੰਧੂ ਸਿੱਖਾਂ ਵਾਲਾ ਦੇ ਘਰ ਵਿਖੇ ਰੱਖੇ ਪ੍ਰੋਗਰਾਮ ਵਿੱਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਰਵਾਇਤੀ ਪਾਰਟੀਆਂ ਛੱਡ ਕੇ ਆਏ ਮੋਹਤਬਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ 2 ਸਾਲ ਦੇ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਬਾਅਦ ਵਿੱਚ ਆਪ ਆਗੂ ਬੱਬੂ ਸੰਧੂ ਸਿੱਖਾਂ ਵਾਲਾ ਨੇ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੀ ਆਰ ਓ ਮਨਪ੍ਰੀਤ ਸਿੰਘ ਧਾਲੀਵਾਲ, ਪ੍ਰਗਟ ਸਿੰਘ, ਪਰਮਜੀਤ ਸਿੰਘ ਅਮੋਲਕ ਸਿੰਘ ਗੁਰਮੇਲ ਸਿੰਘ ਮਹਿਤਾਬ ਸਿੰਘ ਭਰਪੂਰ ਸਿੰਘ ਹਰਬੰਸ ਸਿੰਘ ਗੁਰਤੇਜ ਸਿੰਘ ਆਦਿ ‘ਆਪ’ ਵਰਕਰ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *