ਫਰੀਦਕੋਟ, 23 ਮਈ (ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਪੜੇ-ਲਿਖੇ, ਮਿਹਨਤੀ, ਪੁਰਾਣੇ ਵਰਕਰ ਅਤੇ ਕੁਲਤਾਰ ਸਿੰਘ ਸੰਧਵਾਂ ਦੇ ਨਜਦੀਕੀ ਸਾਥੀ ਅਰੁਣ ਸਿੰਗਲਾ ਦੀ ਲਗਨ ਅਤੇ ਮਿਹਨਤ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਮੇਂ ਅਰੁਣ ਸਿੰਗਲਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਪਾਰਟੀ ਵਲੋਂ ਸੌਂਪੀ ਗਈ ਹੈ, ਉਹ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਅਰੁਣ ਸਿੰਗਲਾ ਨੇ ਆਖਿਆ ਕਿ ਅਗਾਮੀ ਲੋਕ ਸਭਾ ਚੋਣਾਂ ’ਚ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਗਿਣਤੀ ਨਾਲ ਜਿਤਾ ਕੇ ਲੋਕ ਸਭਾ ’ਚ ਭੇਜਣਗੇ, ਜੋ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ ਲੋਕ ਸਭਾ ’ਚ ਉਠਾਣਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰਾਂ ਜਾਣਦੇ ਹਨ ਕੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਵਾ ਦੋ ਸਾਲਾ ਤੋਂ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦੀ ਆ ਰਹੀ ਹੈ। ਇਸ ਮੌਕੇ ਅਰੁਣ ਸਿੰਗਲਾ ਨੂੰ ਵਧਾਈ ਦੇਣ ਵਾਲਿਆਂ ’ਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਇੰਜੀ. ਸੁਖਜੀਤ ਿਸੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਐਡਵੋਕੇਟ ਬੀਰਇੰਦਰ ਸਿੰਘ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਸਪੀਕਰ ਸੰਧਵਾਂ, ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਸੋਰਭ ਗਰਗ, ਸੁਨੀਲ ਕੁਮਾਰ, ਸੁਖਜੀਤ ਕੌਰ, ਸੰਦੀਪ ਕੌਰ, ਦੀਪਿਕਾ ਰਾਜਪੂਤ, ਅਰਸ਼ਦੀਪ ਕੌਰ, ਹਿੰਮਤ ਅਗਰਵਾਲ, ਅਨਮੋਲ ਜਿੰਦਲ, ਰਾਹੁਲ ਗਰੋਵਰ, ਸ਼ੈਕੀ ਗੁਪਤਾ, ਅਮਿਤ ਬਾਂਸਲ, ਗਗਨਦੀਪ ਤਨੇਜਾ, ਰਾਮ ਪ੍ਰਕਾਸ਼, ਅੰਕੁਰ ਮਰੋੜੀਆ, ਗੁਰਭੇਜ ਸਿੰਘ, ਸੰਦੀਪ ਸਿੰਘ ਅਤੇ ਪਿ੍ਰੰਸ ਆਦਿ ਵੀ ਹਾਜਰ ਸਨ।