ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੱਚਿਆਂ ’ਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ-ਸਕੂਲ ਯੁਵਕ ਮੇਲੇ ’ਚ 41 ਸਕੂਲਾਂ ਦੇ 580 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਮੁਖੀ ਮੈਡਮ ਗਗਨਦੀਪ ਕੌਰ ਬਰਾੜ ਦੀ ਪ੍ਰੇਰਨਾ ਸਦਕਾ ਅਧਿਆਪਕ ਅਮਰਜੀਤ ਸਿੰਘ ਦੀ ਅਗਵਾਈ ’ਚ ਨੌਵੀਂ ਜਮਾਤ ਦੇ ਵਿਦਿਆਰਥੀ ਅਗਮਜੋਤ ਸਿੰਘ ਨੇ ਕਵਿਤਾ ਮੁਕਾਬਲੇ ’ਚੋਂ ਪਹਿਲਾ ਅਤੇ 8ਵੀਂ ਜਮਾਤ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਦਸਤਾਰ ਮੁਕਾਬਲੇ ’ਚ ਪਹਿਲਾ, ਗੁਰਬਾਣੀ ਕੁਇਜ਼ ਮੁਕਾਬਲੇ ’ਚੋਂ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਅਤੇ 7ਵੀਂ ਜਮਾਤ ਦੀ ਵਿਦਿਆਰਥਣ ਨਿਤਨੇਮ ਕੌਰ ਨੇ ਦੂਜਾ ਅਤੇ ਪੇਂਟਿੰਗ ਮੁਕਾਬਲੇ ’ਚ ਅੱਠਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਲਈ ਪਿ੍ਰੰਸੀਪਲ ਗਗਨਦੀਪ ਕੌਰ ਬਰਾੜ, ਸਬੰਧਤ ਕੋਆਰਡੀਨੇਟਰਜ਼, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਸੰਦੇਸ਼ ਭੇਜਿਆ।