ਫਰੀਦਕੋਟ , 1 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਫਰੀਦਕੋਟ ਨੂੰ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਸਰਕਲ ਰੱਤੀਰੋੜੀ ਦੇ ਪਿੰਡ ਸੁੱਖਣਵਾਲ ’ਚ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਯਾਦਵਿੰਦਰ ਸਿੰਘ, ਡਾ. ਰਣਬੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਕੁਲਦੀਪ ਸਿੰਘ, ਸ਼ਾਮ ਸਿੰਘ ਖੇਤੀਬਾੜੀ ਉੱਪ ਨਿਰੀਖਕ, ਟੇਕ ਸਿੰਘ, ਜਗਮੀਤ ਸਿੰਘ, ਜਾਗਦੀਪ ਸਿੰਘ, ਜਗਸੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜਰ ਸਨ। ਕੈਂਪ ’ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆਂ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ, ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ, ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ, ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਖੇਤੀਬਾੜੀ ਅਫਸਰ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਨ ਢਿੱਲੀਆਂ ਹੋਣ ਤਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਤਾਰਾਂ ਕਸਵਾ ਲੈਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਬਿਜਲੀ ਦੇ ਟਰਾਂਸਫਾਰਮਰ ਦੇ ਆਲੇ-ਦੁਆਲਿਓਂ ਇੱਕ ਮਰਲੇ ਰਕਬੇ ’ਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਲੈਣੀ ਚਾਹੀਦੀ ਹੈ।
Leave a Comment
Your email address will not be published. Required fields are marked with *