ਜਾਇਜ ਅਤੇ ਹੱਕੀ ਮੰਗਾਂ ਦੇ ਹੱਲ ਕਰਨ ਦੀ ਬਜਾਇ ਟਾਲਾ ਵੱਟ ਰਹੀ ਹੈ ਸਰਕਾਰ : ਬਰਾੜ/ਸੰਧੂ
ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੇ ਲਾਰੇ ਲੱਪੇ ਅਤੇ ਟਾਲ-ਮਟੋਲ ਦੀ ਨੀਤੀ ਅਤੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਰੋਸ ਵਜੋ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੂਬਾ ਕਮੇਟੀ ਨੇ ਫੈਸਲੇ ਮੁਤਬਿਕ ਪੰਜਾਬ ਦੇ ਸਾਰੇ ਜਿਲਿ੍ਹਆਂ ’ਚ ਮੁੱਖ ਮੰਤਰੀ ਭਾਲ ਯਾਤਰਾ ਤੋਂ ਬਾਅਦ ਮੋਹਾਲੀ ਵਿਖੇ ਇਕੱਤਰ ਹੋ ਕੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਕੇ ਭਗਵੰਤ ਸਿੰਘ ਮਾਨ ਦੀ ਭਾਲ ਕੀਤੀ ਜਾਵੇਗੀ, ਕਿਉਕਿ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਵਾਰ-ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੀਟਿੰਗ ਲਈ ਸਮਾਂ ਦੇਣ ਉਪਰੰਤ ਮੀਟਿੰਗਾਂ ਤੋਂ ਲਗਾਤਾਰ ਟਾਲਾ ਵੱਟ ਰਹੇ ਹਨ। ਜਿਲਾ ਫਰੀਦਕੋਟ ਦੇ ਪ੍ਰਧਾਨ ਜਗਸੀਰ ਸਿੰਘ ਬਰਾੜ ਅਤੇ ਸੂਬਾ ਕਮੇਟੀ ਮੈਂਬਰ ਹਰਮਿੰਦਰ ਸਿੰਘ ਸੰਧੂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਬੇਸ਼ੱਕ 2011 ’ਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ’ਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਪਰ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ’ਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ, ਜਿਸ ਸਬੰਧੀ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀ ਕਰਦੀ ਤਾਂ ਆਰ-ਪਾਰ ਦਾ ਸੰਘਰਸ਼ ਝੱਲਣ ਲਈ ਪੰਜਾਬ ਸਰਕਾਰ ਤਿਆਰ ਰਹੇ।
Leave a Comment
Your email address will not be published. Required fields are marked with *