ਕੋਟਕਪੂਰਾ, 16 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਅੱਜ ਉਹਨਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ 17 ਦਸੰਬਰ ਨੂੰ ਮੌੜ ਮੰਡੀ ਬਠਿੰਡਾ ਵਿਖੇ ਕੀਤੀ ਜਾ ਰਹੀ ਵਿਕਾਸ ਕ੍ਰਾਂਤੀ ਰੈਲੀ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਦੌਰਾਨ ਵਰਕਰਾਂ ਵੱਲੋਂ ਦਿਖਾਈ ਗਏ ਉਤਸ਼ਾਹ ਬਾਰੇ ਚਾਨਣਾ ਪਾਉਂਦਿਆਂ ਮਨਪ੍ਰੀਤ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਵਰਕਰਾਂ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਲੋਕਪੱਖੀ ਫੈਸਲਿਆਂ ਬਾਰੇ ਕਾਫੀ ਜੋਸ਼ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸਪੀਕਰ ਵਿਧਾਨ ਸਭਾ ਸਪੀਕਰ ਸੰਧਵਾਂ ਦੇ ਸੁਨੇਹੇ ਨੂੰ ਉਹਨਾਂ ਵੱਲੋਂ ਵਰਕਰਾਂ ਤੱਕ ਪਹੁੰਚਾਇਆ ਗਿਆ। ਉਹਨਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਬਠਿੰਡਾ ਦੀ ਇਸ ਵਿਕਾਸ ਕ੍ਰਾਂਤੀ ਰੈਲੀ ਨੂੰ ਯਾਦਗਾਰੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਲਈ ਤਤਪਰ ਹੈ। ਮਨਪ੍ਰੀਤ ਸਿੰਘ ਧਾਲੀਵਾਲ ਨੇ ਆਸ ਪ੍ਰਗਟਾਈ ਕਿ ਕੋਟਕਪੂਰਾ ਹਲਕੇ ਦੇ ਵਰਕਰ ਵੱਧ ਤੋਂ ਵੱਧ ਇਸ ਰੈਲੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾ. ਕੁਲਦੀਪ ਸਿੰਘ ਮੌੜ, ਗੁਰਤੇਜ ਸਿੰਘ ਬਰਾੜ, ਵਿੱਕੀ ਸਹੋਤਾ, ਸੰਜੀਵ ਕੁਮਾਰ ਕਾਲੜਾ ਸ਼ਹਿਰੀ ਪ੍ਰਧਾਨ, ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ, ਅਮਰੀਕ ਸਿੰਘ ਡੱਗੋਰੋਮਾਣਾ, ਰਾਜਪਾਲ ਸਿੰਘ ਢੁੱਡੀ, ਜਗਜੀਤ ਸਿੰਘ ਸੁਪਰਡੈਂਟ, ਮਨਜੀਤ ਸ਼ਰਮਾ, ਡਾ. ਸੁਖਪਾਲ ਸਿੰਘ ਵਾੜਾਦਰਾਕਾ, ਜਸਵਿੰਦਰ ਸਿੰਘ ਬਰਾੜ, ਗੁਰਦੀਪ ਸ਼ਰਮਾ, ਪ੍ਰਗਟ ਸਿੰਘ ਵਾਂਟਰ ਜਟਾਣਾ ਆਦਿ ਵੀ ਹਾਜ਼ਰ ਸਨ।