ਕੋਟਕਪੂਰਾ, 14 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸਨ 15 ਅਗਸਤ ਨੂੰ ਕੀਤਾ ਜਾਣਾ ਸੀ ਉਹ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਪ੍ਰਧਾਨ ਮੈਡਮ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੰਗਰੂਰ ਜਿਲੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਥੇਬੰਦੀ ਨੂੰ ਲਿਖਤੀ ਚਿੱਠੀ ਭੇਜੀ ਗਈ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੀ ਮੀਟਿੰਗ 20 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਕਰਵਾਈ ਜਾਵੇਗੀ। ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਮਾੜਾ ਰਾਸਨ ਬੰਦ ਕੀਤਾ ਜਾਵੇ ਅਤੇ ਇਸ ਘਪਲੇ ਦੀ ਜਾਂਚ ਕਰਵਾਈ ਜਾਵੇ, ਆਂਗਣਵਾੜੀ ਸੈਂਟਰਾਂ ਦੇ 3 ਤੋਂ 6 ਸਾਲ ਦੇ ਬੱਚੇ ਵਾਪਸ ਕੀਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸਰਕਾਰ ਵੱਲੋਂ ਧੱਕੇ ਨਾਲ ਖਤਮ ਕੀਤੀਆਂ ਗਈਆਂ ਸੇਵਾਵਾਂ ਬਹਾਲ ਕੀਤੀਆਂ ਜਾਣ।
Leave a Comment
Your email address will not be published. Required fields are marked with *