ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਤ ਬਲਾਕ ਕੋਟਕਪੂਰਾ-2 ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਸਰਕਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ ਬੁੱਝ ਕੇ ਬਿਨਾਂ ਗੱਲੋਂ ਤੰਗ-ਪ੍ਰੇਸ਼ਾਨ ਕਰ ਰਹੀ ਹੈ ਪਰ ਜਥੇਬੰਦੀ ਪੰਜਾਬ ਸਰਕਾਰ ਨੂੰ ਕਰਾਰਾ ਜਵਾਬ ਦੇਵੇਗੀ। ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਪਿਛਲੇਂ 31 ਸਾਲਾਂ ਤੋਂ ਸਾਡੀ ਅਗਵਾਈ ਕਰ ਰਹੀ ਹੈ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਤਕੜੇ ਸੰਘਰਸ਼ ਲੜੇ ਹਨ ਤੇ ਜੇਲਾਂ ਵੀ ਕੱਟੀਆਂ ਹਨ ਅਤੇ ਸਮੇਂ ਦੀਆਂ ਸਰਕਾਰਾਂ ਕੋਲੋਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰਵਾਈਆਂ ਪਰ ਹੁਣ ਆਪ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੇ ਹੱਕਾਂ ਦੀ ਗੱਲ ਕਰਨ, ਇਸੇ ਕਰਕੇ ਪ੍ਰਧਾਨ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਮਹਿਕਮੇ ਵਲੋਂ ਵਾਰ-ਵਾਰ ਉਹਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ।
ਫੋਟੋ ਕੈਪਸ਼ਨ :- ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ।
Leave a Comment
Your email address will not be published. Required fields are marked with *