ਅਧਿਆਪਕ ਦੀ ਗੱਲ ਕਰੀਏ ਤਾਂ ਉਹ ਸਮਾਜ ਦਾ ਰਾਹ ਦਸੇਰਾ ਹੁੰਦਾ ਹੈ ਅਤੇ ਸਿਰਫ਼ ਭਾਸ਼ਣ ਦੇਣਾ ਤੇ ਸਿਲੇਬਸ ਪੂਰਾ ਕਰਵਾ ਦੇਣਾ ਹੀ ਇਸ ਕਿੱਤੇ ਲਈ ਕਾਫ਼ੀ ਨਹੀਂ ਹੁੰਦਾ ਅਧਿਆਪਕ ਦਾ ਕੰਮ ਮੋਮਬੱਤੀ ਵਾਂਗ ਖ਼ੁਦ ਨੂੰ ਬਾਲ਼ ਕੇ ਦੂਸਰਿਆਂ ਨੂੰ ਵਿੱਦਿਆ ਦਾ ਚਾਨਣ ਵੰਡਣਾ ਹੈ। ਨੈਤਿਕ ਕਦਰਾਂ-ਕੀਮਤਾਂ ਤੇ ਸਿਰਫ਼ ਭਾਸ਼ਣ ਝਾੜਨਾ ਹੀ ਕਾਫ਼ੀ ਨਹੀਂ ਸਗੋਂ ਵਿਦਿਆਰਥੀਆਂ ਦੇ ਸਾਹਮਣੇ ਉਸ ਤਰੀਕੇ ਨਾਲ਼ ਵਿਚਰਨਾ ਚਾਹੀਦਾ ਹੈ ਜਿਸ ਤਰ੍ਹਾਂ ਅਸੀਂ ਉਹਨਾਂ ਤੋਂ ਉਮੀਦ ਕਰਦੇ ਹਾਂ ਹਰ ਗੱਲ ਗੁੱਸੇ ਨਾਲ ਵੀ ਨਹੀਂ ਸਿਖਾਈ ਜਾ ਸਕਦੀ।
ਅਜਿਹੇ ਸਮੇਂ ਚ’ ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ, ਉੱਤਮ ਅਤੇ ਸਤਿਕਾਰ ਵਾਲਾ ਹੈ।
ਅਧਿਆਪਕ ਵਰਗ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਆਪਣੇ ਆਪ ਨੂੰ ਡਾ. ਰਾਧਾ ਕ੍ਰਿਸ਼ਨਨ ਦੀ ਤਰ੍ਹਾਂ ਰੂਪ ਵਿੱਚ ਦੇਸ਼ ਦਾ ਨਿਰਮਾਤਾ ਬਣਾਉਣ ਲਈ ਹਰ ਤਰ੍ਹਾਂ ਦਾ ਬਲੀਦਾਨ ਦੇਣ ਲਈ ਹਰ ਸਮੇਂ ਤਿਆਰ ਰੱਖੇ। ਆਪਣੇ ਨਿੱਜੀ ਹਿੱਤਾਂ ਦਾ ਦੇਸ਼ ਦੇ ਹਿੱਤਾਂ ਲਈ ਤਿਆਗ ਕਰਨ। ਆਪਣੇ ਆਪ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦੇ ਹੋਏ ਵਿਦਿਆਰਥੀਆਂ ਲਈ ਅਤੇ ਸਮਾਜ ਲਈ ਰੋਲ ਮਾਡਲ ਬਣ ਕੇ ਦਿਖਾਉਣ।
ਲੋੜ ਹੈ ਉਹਨਾਂ ਨੂੰ ਵਿਸ਼ਵਾਸ ਵਿੱਚ ਲੈਣ ਦੀ ਅੱਜ ਨਸ਼ੇ ਦੀ ਹਨ੍ਹੇਰੀ ਝੁੱਲ ਰਹੀ ਹੈ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹਨ, ਜਿਹਨਾਂ ਤੋਂ ਬਹੁਤ ਸਾਰੇ ਮਾਪੇ ਅਣਜਾਣ ਹਨ ਇਹਨਾਂ ਹਾਲਾਤਾਂ ਵਿੱਚ ਅਧਿਆਪਕ ਨੂੰ ਹੋਰ ਵੀ ਸੁਚੇਤ ਰੂਪ ਨਾਲ ਵਿਦਿਆਰਥੀਆਂ ਵੱਲ ਧਿਆਨ ਦੇਣ ਦੀ ਲੋੜ ਹੈ ਅਧਿਆਪਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਨੂੰ ਉਤਸ਼ਾਹਿਤ ਕਰੇ ਅਤੇ ਸਮੇਂ-ਸਮੇਂ ‘ਤੇ ਉਹਨਾਂ ਦੀਆਂ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਾ ਰਹੇ ਅੱਜ ਲੋੜ ਹੈ ਕਿ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਧਿਆਪਕ ਪ੍ਰਤੀ ਸਤਿਕਾਰ ਦੀ ਭਾਵਨਾ ਬਣੇ ਅਤੇ ਅਧਿਆਪਕ ਵੀ ਅਧਿਆਪਕ ਹੋਣ ਦਾ ਫਰਜ਼ ਨਿਭਾਉਣ ਨੂੰ ਤਰਜ਼ੀਹ ਦੇਣ ਤਾਂ ਕਿ ਅਧਿਆਪਕ ਅਤੇ ਵਿਦਿਆਰਥੀ ਵਿਚਕਾਰ ਮਜ਼ਬੂਤ ਰਿਸ਼ਤਾ ਬਣੇ ਅਤੇ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰ ਸਕੇ।
ਰਾਜਿੰਦਰ ਰਾਣੀ ਪਿੰਡ ਗੰਢੂਆਂ ਜ਼ਿਲ੍ਹਾ ਸੰਗਰੂਰ
Leave a Comment
Your email address will not be published. Required fields are marked with *