ਕੋਟਕਪੂਰਾ, 1 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ, ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਹਰ ਖੇਤਰ ਵਿੱਚ ਨਾਮ ਕਮਾਉਂਦੇ ਹਨ। ਜਿਥੇ ਇਸ ਸੰਸਥਾ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਦੇ ਹਨ ਉਥੇ ਧਾਰਮਿਕ ਖੇਤਰ ਵਿੱਚ ਵੀ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ‘ਸਤਿਨਾਮ ਸਰਬ ਕਲਿਆਣ ਟਰੱਸਟ’ ਵੱਲੋਂ ਕਰਵਾਏ ਗਏ ਸਾਲਾਨਾ ਗੁਰਮਿਤ ਮੁਕਾਬਲੇ ਵਿੱਚ ਭਾਗ ਲਿਆ, ਜਿੱਥੇ ਸ਼ਬਦ ਕੀਰਤਨ, ਗੁਰਬਾਣੀ ਕੰਠ , ਕਵੀਸ਼ਰੀ, ਭਾਸ਼ਣ, ਕਵਿਤਾ, ਵਾਰਤਾਲਾਪ, ਗਤਕੇ ਆਦਿ ਦੇ ਮੁਕਾਬਲੇ ਕਰਵਾਏ ਜਾ ਰਹੇ ਸਨ। ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਭਦੌੜ ਵਿਖੇ ਹੋਏ ਇਸ ਗੁਰਮਤਿ ਸਮਾਗਮ ਵਿੱਚ ਵੱਖ-ਵੱਖ ਜਿੱਲਿਆਂ ਦੇ ਅਠਾਈ ਸਕੂਲਾਂ ਨੇ ਭਾਗ ਲਿਆ ਸੀ। ਇਸ ਗੁਰਮਤਿ ਸਮਾਗਮ ਵਿੱਚ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਇਸ ਸੰਸਥਾ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਅਤੇ ਦਸਵੀਂ ਜਮਾਤ ਦੀ ਖੁਸ਼ਨੂਰ ਕੌਰ ਨੇ ਸ਼ਬਦ ਕੀਰਤਨ ਵਿੱਚ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ। ਗੁਰਬਾਣੀ ਕੰਠ ਮੁਕਾਬਲੇ ਵਿੱਚ ਚੌਥੀ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਦੂਸਰੀ ਪੁਜੀਸ਼ਨ ਪ੍ਰਾਪਤ ਕੀਤੀ ਅਤੇ ਕਵੀਸ਼ਰੀ ਮੁਕਾਬਲੇ ਵਿੱਚ ਫਤਹਿਵੀਰ ਸਿੰਘ, ਗੁਰਸਿਮਰਨ ਸਿੰਘ ਤੇ ਅਭੀਜੋਤ ਸਿੰਘ ਨੇ ‘ਬੁੱਢੇ ਵਰੇ ਸ਼ੇਰ ਸੂਰਮਾ” ਕਵੀਸ਼ਰੀ ਗਾ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪਿ੍ਰੰਸੀਪਲ ਸ੍ਰੀ ਰੂਪ ਲਾਲ ਬਾਂਸਲ ਜੀ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਤੇ ਸਕੂਲ ਦੇ ਗੁਰਬਾਣੀ ਦੇ ਅਧਿਆਪਕ ਕੁਲਵਿੰਦਰ ਕੌਰ ਅਤੇ ਸੰਗੀਤਕ ਅਧਿਆਪਕ ਲਵਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਅੱਗੇ ਤੋਂ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰਨ।ਸਕੂਲ ਦੇ ਪ੍ਰੈਜੀਡੈਂਟ ਗੁਰਮੀਤ ਸਿੰਘ ਗਿੱਲ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਖੇਤਰ ਵਿੱਚ ਹੁੰਦੇ ਹਰ ਮੁਕਾਬਲੇ ਵਿੱਚ ਭਾਗ ਲੈਣਾ ਚਾਹੀਦਾ ਹੈ ਕਿਉਂਕਿ ਹਰ ਵਿਦਿਆਰਥੀ ਅੰਦਰ ਕਲਾ ਜ਼ਰੂਰ ਹੁੰਦੀ ਹੈ ਪਰ ਲੋੜ ਹੈ ਉਸਨੂੰ ਪਛਾਣਨ ਅਤੇ ਉਜਾਗਰ ਕਰਨ ਦੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ: ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ), ਹਰਗੁਰਪ੍ਰੀਤ ਸਿੰਘ ਗਗਨ ਬਰਾੜ(ਚੇਅਰਮੈਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਨੁੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।
Leave a Comment
Your email address will not be published. Required fields are marked with *