ਬਰਗਾੜੀ/ਫਰੀਦਕੋਟ 01 ਨਵੰਬਰ (ਵਰਲਡ ਪੰਜਾਬੀ ਟਾਈਮਜ਼)
‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ ਦਿਨ ਨਵੀਂਆਂ ਪ੍ਰਾਪਤੀਆਂ ਕਰਦੇ ਹੋਏ ਇਸ ਸੰਸਥਾ ਦੇ ਨਾਮ ਨੂੰ ਰੌਸ਼ਨਾਉਂਦੇ ਹਨ। ਇਸ ਸੰਸਥਾ ਦੇ ਵਿਦਿਆਰਥੀ ਅਕਾਦਮਿਕ ਪੱਖ ਦੇ ਨਾਲ-ਨਾਲ ਹੋਰ ਹਰ ਅਜਿਹੀ ਗਤੀਵਿਧੀ ਵਿੱਚ ਹਿੱਸਾ ਲੈਂਦੇ ਹਨ, ਜੋ ਅੱਗੇ ਜਾ ਕੇ ਉਹਨਾਂ ਦੇ ਭਵਿੱਖ ਨੂੰ ਉਜਵਲ ਕਰਨ ਵਿੱਚ ਸਹਾਈ ਹੁੰਦੇ ਹਨ। ਬੀਤੇ ਦਿਨੀਂ ਆਕਸਫੋਰਡ ਦੇ 11ਵੀਂ ਅਤੇ ਬਾਰਵ੍ਹੀਂ ਜਮਾਤ ਦੇ ਵਿਦਿਆਰਥੀ ਦਿਵਾਂਸ਼ੀ, ਸੁਖਨੂਰ ਕੌਰ, ਨਮਨ ਗਰਗ, ਖੁਸ਼ਪ੍ਰੀਤ ਕੌਰ, ਪਵਨਪ੍ਰੀਤ ਕੌਰ ਨੇ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਵਿਖੇ ਇੰਟਰਨੈਸ਼ਨਲ ਕਾਨਫਰੈਂਸ ਆਨ “ਬਿਜਨੈੱਸ ਇਨੋਵੇਸ਼ਨ, ਸਪਲਾਈ ਚੇਨ ਰੈਜ਼ੀਲਿਯੰਸ ਐਂਡ ਸਸਟੇਨੇਬਲ ਡਿਵੈਲਪਮੈਂਟ” ਯੂਨੀਵਰਸਿਟੀ ਸਕੂਲ ਆਫ਼ ਬਿਜਨੈੱਸ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ (ਭਾਰਤ) ਦੁਆਰਾ ਸੰਗਠਿਤ ਆਰ.ਐਮ.ਆਈ.ਟੀ. ਯੂਨੀਵਰਸਿਟੀ, ਆਸਟ੍ਰੇਲੀਆ, ਅਤੇ ਜ਼ੀਜੀਅੰਗ ਯੂਨੀਵਰਸਿਟੀ ਚੀਨ, ਦੇ ਸਹਿਯੋਗ ਨਾਲ ਇੰਟਰਨੈਸ਼ਨਲ ਕਾਨਫਰੰਸ ਵਿੱਚ ਹਿੱਸਾ ਲਿਆ। ਜਿਸ ਵਿੱਚ ਵੱਖ-ਵੱਖ ਕਾਲਜਾਂ, ਯੂਨੀਵਰਸਿਟੀਆਂ ਦੇ ਵਿਦਿਆਰਥੀ ਵੀ ਸ਼ਾਮਿਲ ਸਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਕਾਨਫਰੰਸ ਵਿੱਚ “ਰੀਸ਼ੇਪਿੰਗ ਵੈਲਿਊ-ਹਾਰਨੈਸਿੰਗ ਵੇਸਟ ਫੌਰ ਸਸਟੇਨੇਬਲ ਫੋਸਪੈਰਿਟੀ” ਉੱਤੇ ਆਪਣਾ ਰਿਸਰਚ ਪੇਪਰ ਪੇਸ਼ ਕੀਤਾ। ਇਹ ਸੰਸਥਾ ਲਈ ਬੜੇ ਮਾਣ ਵਾਲੀ ਗੱਲ ਹੈ ਕਿ 124 ਰਿਸਰਚ ਪੇਪਰਾਂ ’ਚੋਂ ਚੁਣੇ ਗਏ 20 ਰਿਸਰਚ ਪੇਪਰਾਂ ਵਿੱਚੋਂ ਇੱਕ ਪੇਪਰ ਇਸ ਸੰਸਥਾ ਦੇ ਵਿਦਿਆਰਥੀਆਂ ਦਾ ਹੈ। ਸਕੂਲ ਦੀ ਅਟਲ ਲੈਬ ਦੇ ਇੰਚਾਰਜ ਇੰਜੀਨੀਅਰ ਅਧਿਆਪਕ ਹਰੀਸ਼ਰਨ ਜੀ ਦੀ ਅਗਵਾਈ ਵਿੱਚ ਗਏ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵੱਖ-ਵੱਖ ਦੇਸ਼ਾਂ ਦੇ ਕਾਲਜਾਂ ਦੇ ਪ੍ਰੋਫੈਸਰਾਂ ਦੇ ਵਿਚਾਰ ਵੀ ਸੁਣੇ। ਸਕੂਲ ਦੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੀ ਇਸ ਕਾਰਗੁਜ਼ਾਰੀ ਉੱਤੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਹਨਾਂ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਵਿਦਿਆਰਥੀਆਂ ਦੀ ਅਣਥੱਕ ਬੌਧਿਕ ਕੁਸ਼ਲਤਾ ਦੀ ਤਾਰੀਫ਼ੳਮਪ; ਕਰਦਿਆਂ ਹੋਰ ਪ੍ਰਾਪਤੀਆਂ ਕਰਨ ਲਈ ਉਤਸ਼ਾਹਿਤ ਕੀਤਾ।