ਪੀ.ਆਰ.ਓ. ਵਲੋਂ ਸਾਰੇ ਕਾਰਜ ਨਿਸ਼ਚਿਤ ਸਮੇਂ ’ਚ ਨੇਪਰੇ ਚੜਾਉਣ ਦਾ ਦਾਅਵਾ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਸ਼ਹਿਰ ਵਾਸੀਆਂ ਨੂੰ 7 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਇਕ ਤੋਹਫਾ ਦੇਣ ਦੀ ਕੌਸ਼ਿਸ਼ ਕੀਤੀ, ਵਿਕਾਸ ਕਾਰਜ ਸ਼ੁਰੂ ਹੋਣ ਵਿੱਚ ਦੇਰੀ ਹੋ ਗਈ ਤਾਂ ਵਿਰੋਧੀਆਂ ਵੱਲੋਂ ਸਵਾਲ ਚੁੱਕਣੇ ਸੁਭਾਵਿਕ ਸਨ ਪਰ ਅੱਜ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਸਬੰਧਤ ਠੇਕੇਦਾਰਾਂ ਅਤੇ ਅਨੇਕਾਂ ਪਤਵੰਤਿਆਂ ਦੀ ਹਾਜਰੀ ਵਿੱਚ ਪੱਤਰਕਾਰਾਂ ਨੂੰ ਵਿਕਾਸ ਕਾਰਜਾਂ ਲਈ ਪੱਥਰ-ਬੱਜਰੀ ਅਤੇ ਹੋਰ ਸਮਾਨ ਦਿਖਾੳਂੁਦਿਆਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਬਾਹਰ ਵੱਖ-ਵੱਖ ਕਿਸਮਾਂ ਦੇ ਜਮੀਨਦੋਜ ਕੁਨੈਕਸ਼ਨ ਲੈਣ ਲਈ ਕੁਝ ਸਮਾਂ ਦਿੱਤਾ ਗਿਆ ਸੀ, ਇਸ ਸਬੰਧੀ ਬਕਾਇਦਾ ਮੁਨਿਆਦੀ ਵੀ ਕਰਵਾਈ ਗਈ ਸੀ ਕਿ ਬਾਅਦ ਵਿੱਚ ਕਿਸੇ ਨੂੰ ਸੜਕ ਪੁੱਟਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਪਰ ਹੁਣ ਸਾਰੇ ਪਾਸੇ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ ਅਤੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਹਿਲਾਂ ਹੀ ਸਾਰੇ ਕਾਰਜ ਮਿਆਰੀ ਅਤੇ ਤਸੱਲੀਬਖਸ਼ ਢੰਗ ਨਾਲ ਨੇਪਰੇ ਚਾੜਨ ਦੀ ਸਖਤ ਹਦਾਇਤ ਕੀਤੀ ਗਈ। ਮਨੀ ਧਾਲੀਵਾਲ ਨੇ ਆਖਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਕੋਈ ਨਵੀਂ ਬਣੀ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਦੂਰ ਕਰਨ ਦੇ ਨਾਲ ਨਾਲ ਵਿਕਾਸ ਕਾਰਜ ਵੀ ਆਰੰਭ ਕਰ ਰਹੀ ਹੈ, ਨਹੀਂ ਤਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਅਕਸਰ ਅਖੀਰਲੇ ਚੁਣਾਵੀ ਸਮੇਂ ਨੂੰ ਵਿਕਾਸ ਦਾ ਸਾਲ ਕਹਿ ਕੇ ਸਿਰਫ ਵੋਟ ਬਟੋਰਨ ਤੱਕ ਹੀ ਨੀਤੀਆਂ ਬਣਾਈਆਂ ਜਾਂਦੀਆਂ ਸਨ। ਉਹਨਾਂ ਦੱਸਿਆ ਕਿ ਸਪੀਕਰ ਸੰਧਵਾਂ ਨੇ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਵਿੱਚੋਂ ਦੋ ਕਰੋੜ ਰੁਪਿਆ ਬਚਾਅ ਕੇ ਹੋਰ ਵਿਕਾਸ ਕਾਰਜ ਕਰਾਉਣ ਦਾ ਦਾਅਵਾ ਕੀਤਾ ਸੀ, ਕਿਉਂਕਿ ਉਹਨਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਪੱਤਰਕਾਰਾਂ ਦੀ ਹਾਜਰੀ ਵਿੱਚ ਆਖਿਆ ਸੀ ਕਿ ਜੇਕਰ ਕੋਈ ਰਿਸ਼ਵਤ ਮੰਗੇ ਜਾਂ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਕਰਨ ਲਈ ਲ ਨੇ ਦਾਅਵਾ ਕੀਤਾ ਕਿ ਪਿਛਲੇ 70 ਸਾਲਾਂ ਤੋਂ ਰਵਾਇਤੀ ਪਾਰਟੀਆਂ ਦੀਆਂ ਸਮੇਂ-ਸਮੇਂ ’ਤੇ ਬਣਦੀਆਂ ਰਹੀਆਂ ਸਰਕਾਰਾਂ ਵੱਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੀ ਬਜਾਇ ਸਿਰਫ ਸਿਆਸੀ ਰੋਟੀਆਂ ਹੀ ਸੇਕਣ ਅਤੇ ਰਣਨੀਤੀ ਬਣਾਉਣ ’ਤੇ ਹੀ ਜੋਰ ਦਿੱਤਾ। ਉਹਨਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਦੀ ਵਿੱਢੀ ਮੁਹਿੰਮ ਤਹਿਤ ਹੀ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਸੱਤਾ ਸੰਭਾਲਣ ਸਾਰ ਅਰਥਾਤ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਉਹਨਾਂ ਜਲਾਲੇਆਣਾ ਰੋਡ, ਬਾਲਮੀਕ ਚੌਂਕ ਤੋਂ ਆਟਾ ਚੱਕੀ ਤੱਕ ਪੀ.ਸੀ. ਰੋਡ ਬਣਾਉਣ, ਮਾਲ ਗੋਦਾਮ ਰੋਡ ’ਤੇ ਇੰਟਰਲਾਕਿੰਗ ਟਾਇਲਾਂ ਲਾਉਣ, ਸ਼ਹਿਰ ਕੋਟਕਪੂਰਾ ਦੇ ਸਾਰੇ ਵਾਰਡਾਂ ਵਿੱਚ 25 ਵਾਟ ਐੱਲ.ਈ.ਡੀ. ਬਲਬ ਲਾਉਣ, ਸ਼ਹਿਰ ਦੀਆਂ ਮੇਨ ਸੜਕਾਂ ’ਤੇ ਖੰਭਿਆਂ (ਪੋਲ) ਸਮੇਤ 70 ਵਾਟ ਐੱਲ.ਈ.ਡੀ. ਬਲਬ ਲਾਉਣ ਦੇ ਸਾਰੇ ਕਾਰਜ ਸ਼ੁਰੂ ਹੋ ਜਾਣ ਬਾਰੇ ਸੂਚਨਾ ਦਿੰਦਿਆਂ ਆਖਿਆ ਕਿ ਸਾਰੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਵਿੱਚ ਨੇਪਰੇ ਚਾੜੇ ਜਾਣਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਨਗਰ ਕੌਂਸਲ ਦੇ ਜੇ.ਈ. ਸੁਖਦੀਪ ਸਿੰਘ ਸਮੇਤ ਰੋਮਾ ਬਰਾੜ, ਗੈਰੀ ਵੜਿੰਗ, ਪੱਪੂ ਲਹੌਰੀਆ, ਬਿੱਟਾ ਨਰੂਲਾ, ਅਸ਼ਵਨੀ ਕੁਮਾਰ, ਏਐੱਸਆਈ ਰਜਿੰਦਰਪਾਲ ਸ਼ਰਮਾ ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *