23 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਇੱਕ ਵਿਸ਼ਾਲ ਨਗਰ-ਕੀਰਤਨ ਸਜਾਇਆ ਜਾਵੇਗਾ
ਫਰੀਦਕੋਟ, 22 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਆਗਮਨ-ਪੁਰਬ 2024ਦੇ ਸਮਾਗਮਾਂ ਦੇ ਤੀਜੇ ਦਿਨ ਗੁ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰੈਜੀਡੈਂਟ ਸ.ਸਿਮਰਜੀਤ ਸਿੰਘ ਸੇਖੋ ਜੀ ਦੀ ਰਹਿਨੁਮਾਈ ਹੇਠ ਸੰਗਤਾਂ ਦੀ ਹਾਜ਼ਰੀ ਵਿੱਚ ਗੁਰੂਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ। ਜਿਨ੍ਹਾਂ ਦੇ ਭੋਗ ਬਾਬਾ ਫ਼ਰੀਦ ਆਗਮਨ-ਪੁਰਬ 2024ਦੇ ਆਖ਼ਰੀ ਦਿਨ 23 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 8:30 ਵਜੇ ਪਾਏ ਜਾਣਗੇ । ਉਪਰੰਤ ਗੁ ਟਿੱਲਾ ਬਾਬਾ ਫ਼ਰੀਦ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸਮਾਪਤੀ ਗੁ ਗੋਦੜੀ ਸਾਹਿਬ ਵਿਖੇ ਜਾ ਕੇ ਹੋਵੇਗੀ।