ਫ਼ਤਹਿਗੜ੍ਹ ਸਾਹਿਬ, 23 ਮਾਰਚ (ਵਰਲਡ ਪੰਜਾਬੀ ਟਾਈਮਜ਼)
ਭਾਰਤ ਨੂੰ ਗੋਰਿਆਂ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲਦੀਪ ਸਿੰਘ ਬਾਸਕਟ ਬਾਲ ਕੋਚ, ਖੇਡ ਵਿਭਾਗ ਫ਼ਤਹਿਗੜ੍ਹ ਸਾਹਿਬ ਨੇ ਆਜ਼ਾਦੀ ਦੇ ਪ੍ਰਵਾਨਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੂਰ ਤੇ ਸ਼ਹੀਦ ਸੁਖਦੇਵ ਵੱਲੋਂ 23 ਮਾਰਚ 1931ਈ: ਨੂੰ ਫਾਂਸੀ ਦਾ ਰੱਸਾ ਚੁੰਮ ’ਕੇ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਵੱਛ ਵਾਤਾਵਰਨ ਲਈ ਕਾਰਜ ਕਰ ਰਹੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨਾਲ ਖੇਡ ਵਿਭਾਗ ਦੇ ਕੋਚ ਸਹਿਬਾਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਮਾਧੋਪੁਰ ਵਿਖੇ ਬੂਟੇ ਲਗਾਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਅਤੇ ਦੇਸ਼ ਪ੍ਰਤੀ ਫ਼ਰਜ਼ਾਂ ਨੂੰ ਸਮਜਦੇ ਹੋਏ, ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਉਦੇਸ਼ਾਂ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਸੁਖਦੀਪ ਸਿੰਘ ਫੁੱਟਬਾਲ ਕੋਚ, ਮਨਜੋਤ ਕੁਮਾਰ ਜਿਮਨਾਸਟਿਕ ਕੋਚ, ਭੁਪਿੰਦਰ ਕੌਰ ਐਥਲੈਟਿਕ ਕੋਚ, ਸਨੀ ਅਤੇ ਰੋਹਿਤ ਆਦਿ ਮੌਜੂਦ ਸਨ।