ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਮੰਨਣ ਤੋਂ ਪਹਿਲਾਂ ਪਰਖਣ ਦਾ ਦਿੱਤਾ ਸੁਨੇਹਾ
ਸੰਗਰੂਰ 19 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਸੰਗਰੂਰ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ
ਅਜ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਸਟਰ ਪਰਮਵੇਦ, ਗੁਰਜੰਟ ਸਿੰਘ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪਰੋਗਰਾਮ ਦਿੱਤਾ ਗਿਆ ਸੀਨੀਅਰ ਲੈਕਚਰਾਰ ਸ਼ੁਭ ਲਤਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਗਿਆਨਕ ਨਜ਼ਰੀਏ ਤੇ ਕਰਵਾਈ ਚੇਤਨਾ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਤੌਰ ਤੇ ਜਾਗਰੂਕ ਹੋ ਕੇ ਤੇ ਨੈਤਿਕ ਕਦਰਾਂ ਕੀਮਤਾਂ, ਇਮਾਨਦਾਰੀ ਤੇ ਮਿਹਨਤ ਕਰਨ ਵਾਲੇ ਗੁਣ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਮਾਸਟਰ ਪਰਮਵੇਦ ਨੇ ਕਿਸੇ ਗਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਪਰਖਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ /ਲੋਕਾਂ ਅੰਦਰ ਵਿਗਿਆਨਕ ਸੋਚ ਤੇ ਭਾਈਚਾਰਕ ਸਾਂਝ ਦੇ ਪਸਾਰੇ ਨਾਲ ਉਨ੍ਹਾਂ ਦੇ ਦਿਲ ਦਿਮਾਗ਼ ਨੂੰ ਰੁਸ਼ਨਾਉਣਾ ਲੋਚਦੇ ਹਨ । ਇਸ ਮੌਕੇ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਕਰਵਾਈ ਪੰਜਵੀਂ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਚੇਤਨਾ ਪ੍ਰੀਖਿਆ ਵਿੱਚ ਸਹਿਯੋਗ ਕਰਨ ਲਈ ਸਕੂਲ ਪ੍ਰਿੰਸੀਪਲ ਜੋਗਾ ਸਿੰਘ ਨੂੰ ਸਨਮਾਨ ਪੱਤਰ ਤੇ ਮਨੁੱਖੀ ਸ਼ਖ਼ਸੀਅਤ ਤੇ ਵਿਗਿਆਨਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ੁਭ ਲਤਾ, ਮਨਦੀਪ ਕੌਰ, ਰੋਜ਼ੀ ਵਾਲੀਆ ਤੇ ਆਸ਼ਿਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਜੋਗਾ ਸਿੰਘ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਭਾਵਪੂਰਤ ਸੁਨੇਹਾ ਦਿੱਤਾ।
ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
Leave a Comment
Your email address will not be published. Required fields are marked with *