ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੋਟਕਪੂਰਾ ਤੋਂ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਦੋ ਬੱਸਾਂ ਐਡਵੋਕੇਟ ਬੀਰਇੰਦਰ ਸਿੰਘ ਅਤੇ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ, ਕਿਉਂਕਿ ਇਸ ਤੋਂ ਪਹਿਲਾਂ ਸਪੀਕਰ ਸੰਧਵਾਂ ਵਲੋਂ ਰਾਮ ਤੀਰਥ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ, ਫਤਿਹਗੜ ਸਾਹਿਬ ਸਰਹੰਦ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਦੇਸ਼ ਭਰ ’ਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਸੁਵਿਧਾਵਾਂ ਉਪਲਬਧ ਹੋਈਆਂ ਹਨ। ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ, ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ, ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਵੀਰ ਸਿੰਘ ਖਾਲਸਾ, ਬਲਜੀਤ ਸਿੰਘ, ਮਲਕੀਤ ਸਿੰਘ ਭੱਟੀ, ਦੀਪਕ ਮੌਂਗਾ, ਸੁਖਜਿੰਦਰ ਸਿੰਘ, ਕੋਰਾ ਸਿੰਘ ਬਰਾੜ, ਅੰਗਰੇਜ ਸਿੰਘ, ਗੁਰਮੀਤ ਕੌਰ, ਜਸ਼ਨਦੀਪ ਕੌਰ ਸਮੇਤ ਸਮੂਹ ਸੰਗਤ ਵੀ ਹਾਜ਼ਰ ਸੀ।
Leave a Comment
Your email address will not be published. Required fields are marked with *