ਫਰੀਦਕੋਟ, 30 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੰਦੜ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਸਖਤ ਜਖਮੀ ਕਰਨ ਉਪਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਉਹਨਾਂ ਦਾ ਪਤਾ ਲੈਣ ਲਈ ਪੁੱਜੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਦੱਸਿਆ ਕਿ ਭਾਵੇਂ ਪੁਲਿਸ ਪ੍ਰਸ਼ਾਸ਼ਨ ਨੇ ਅਣਪਛਾਤੇ ਲੜਕਿਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਪਰ ਪੁਲਿਸ ਵਲੋਂ ਉਕਤ ਹਮਲਾਵਰਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਨਾਮ ਸਿੰਘ ਚੰਦੜ ਨੂੰ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ ਤੇ ਜਦੋਂ ਗੁਰਨਾਮ ਸਿੰਘ ਨੇ ਵੀ ਆਪਣੇ ਰਿਵਾਲਵਰ ਵਿੱਚੋਂ ਗੋਲੀਆਂ ਚਲਾਈਆਂ ਤਾਂ ਮੋਟਰਸਾਈਕਲ ਸਵਾਰ ਦੋਨੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਸਪਤਾਲ ਵਿਖੇ ਪੁੱਜੇ ਭਾਈ ਪੰਥਪ੍ਰੀਤ ਸਿੰਘ ਖਾਲਸਾ, ਕੈਪਟਨ ਧਰਮ ਸਿੰਘ ਗਿੱਲ ਅਤੇ ਹੋਰਨਾ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਕਾਬੂ ਕਰਕੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੀੜਤ ਦੇ ਭਰਾ ਸਤਨਾਮ ਸਿੰਘ ਚੰਦੜ ਨੇ ਦੱਸਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਵੀ ਫੋਨ ਰਾਹੀਂ ਗੁਰਨਾਮ ਸਿੰਘ ਦਾ ਹਾਲ ਚਾਲ ਪੁੱਛਣ ਉਪਰੰਤ ਵਿਸ਼ਵਾਸ਼ ਦਿਵਾਇਆ ਕਿ ਹਮਲਾਵਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਵੈਦ ਬਗੀਚਾ ਸਿੰਘ, ਸੁਖਵਿੰਦਰ ਸਿੰਘ ਬੱਬੂ, ਰਣਜੀਤ ਸਿੰਘ ਮੱਲਾ, ਹਰਪਿੰਦਰ ਸਿੰਘ ਕੋਟਪੂਰਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਹਰਪ੍ਰੀਤ ਸਿੰਘ ਚਾਨਾ, ਗੁਰਪ੍ਰੀਤ ਸਿੰਘ ਆਦਿ ਨੇ ਵੀ ਗੁਰਨਾਮ ਸਿੰਘ ਦਾ ਹਾਲ ਚਾਲ ਜਾਣਨ ਉਪਰੰਤ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
Leave a Comment
Your email address will not be published. Required fields are marked with *