ਕੋਟਕਪੂਰਾ, 8 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਢਿੱਲਵਾਂ ਕਲਾਂ ਦੇ ਗੁਰੂ ਤੇਗ ਬਹਾਦੁਰ ਨਗਰ ਵਿਖੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਮੈਂਬਰ ਪੰਜਾਬ ਸਟੇਟ ਫਾਰਮਰ ਵਰਕਸ, ਸਾਬਕਾ ਜਿਲਾ ਸਿੱਖਿਆ ਅਫਸਰ, ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਵਿੰਗ ਫਰੀਦਕੋਟ ਦੇ ਜਿਲਾ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ, ਜਿਸ ਵਿੱਚ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਦੋ ਸਾਲਾਂ ਵਿੱਚ ਕੀਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਆਪਣੇ ਸੰਬੋਧਨ ਦੋਰਾਨ ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਐਲਾਨੇ ਗਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਿਗਰੀ ਦੋਸਤ ਕਰਮਜੀਤ ਅਨਮੋਲ ਨੂੰ ਪਿੰਡਾਂ ਅਤੇ ਸ਼ਹਿਰਾਂ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਥਾਂ ਥਾਂ ’ਤੇ ਭਰਵਾਂ ਸੁਆਗਤ ਅਤੇ ਫੁੱਲਾਂ ਦੀ ਕੀਤੀ ਜਾਂਦੀ ਵਰਖਾ ਨੇ ਕਰਮਜੀਤ ਅਨਮੋਲ ਦੀ ਜਿੱਤ ’ਤੇ ਮੋਹਰ ਲਾ ਰੱਖੀ ਹੈ। ਡਾ ਹਰਪਾਲ ਸਿੰਘ ਢਿੱਲਵਾਂ ਨੇ ਆਖਿਆ ਕਿ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਦੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਾਅਵਿਆਂ ਤੋਂ ਆਸ ਬੱਝਣ ਲੱਗ ਪਈ ਹੈ ਕਿ ਹੁਣ ਪੰਜਾਬ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦੇ ਮਨਸੂਬਿਆਂ ਤੋਂ ਲੋਕ ਜਾਣੂ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਦੋ ਸਾਲਾਂ ਦੀ ਕਾਰਗੁਜਾਰੀ ਨੇ ਹੀ ਜਿੱਥੇ ਪੰਜਾਬ ਦੇ ਜਾਗਰੂਕ ਤਬਕੇ ਦੇ ਮਨਾਂ ’ਚ ਨਵੀਂ ਪੀੜੀ ਦੇ ਸੁੰਦਰ ਭਵਿੱਖ ਦੀ ਆਸ ਜਗਾਈ ਹੈ, ਉੱਥੇ ਪਿਛਲੇ ਕਰੀਬ 70 ਸਾਲਾਂ ਅਰਥਾਤ 7 ਦਹਾਕਿਆਂ ਤੋਂ ਪੰਜਾਬ ਵਾਸੀਆਂ ਨੂੰ ਲੱਛੇਦਾਰ ਭਾਸ਼ਣਾ, ਝੂਠੇ ਵਾਅਦਿਆਂ ਅਤੇ ਦਾਅਵਿਆਂ ਨਾਲ ਬਦਲ ਬਦਲ ਕੇ ਮਿਲੀਭੁਗਤ ਨਾਲ ਸਰਕਾਰਾਂ ਬਣਾਉਣ ਵਾਲੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਭਾਜੜਾਂ ਪੈਣੀਆਂ ਵੀ ਸੁਭਾਵਿਕ ਹਨ।