ਪਿੰਡ ਸੂਰੇਵਾਲਾ ਵਿਖ਼ੇ ਘਰ-ਘਰ ਜਾ ਕੇ ਡਿੰਪੀ ਢਿੱਲੋਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ
ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਹਰਪਾਲ ਸਿੰਘ ਢਿੱਲਵਾਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਨੈਸ਼ਨਲ ਅਵਾਰਡੀ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਫਰੀਦਕੋਟ ਅਤੇ ਮੈਂਬਰ ਪੰਜਾਬ ਰਾਜ ਫਾਰਮਜ਼ ਤੇ ਫਾਰਮ ਵਰਕਰ ਕਮਿਸ਼ਨ ਦੀ ਅਗਵਾਈ ਵਾਲੀ “ਆਪ” ਟੀਮ ਵਿੱਚ ਸ਼ਾਮਲ ਸਾਥੀਆਂ ਹਰਜਿੰਦਰ ਸਿੰਘ ਢਿੱਲਵਾਂ, ਸੁਖਪਾਲ ਸ਼ਰਮਾ ਆਦਿ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਮਨੀ ਚੋਣ ਤੋਂ ‘ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿੱਚ ਪਿੰਡ ਸੂਰੇਵਾਲਾ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ। ਇਸ ਮੌਕੇ ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਰਿਵਾਰ ਵਲੋਂ ਲੰਮੇ ਸਮੇਂ ਤੋਂ ਗਿੱਦੜਬਾਹਾ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਪਰ ਉਹ ਦੋ ਵਾਰ ਚੋਣ ਲੜੇ ਅਤੇ ਕਾਮਯਾਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਇਸ ਵਾਰ ‘ਆਪ’ ਦੀ ਟਿਕਟ ‘ਤੇ ਚੋਣ ਮੈਦਾਨ ਵਿਚ ਹਨ, ਇਸ ਵਾਰ ਉਨ੍ਹਾਂ ਨੂੰ ਜ਼ਰੂਰ ਵੋਟ ਪਾਉ ਅਤੇ ਕਾਮਯਾਬ ਬਣਾਉ। ਉਹਨਾਂ ਕਿਹਾ ਕਿ ਡਿੰਪੀ ਢਿੱਲੋਂ ਦੇ ਮਾਤਾ ਪਰਮਜੀਤ ਕੌਰ ਵੀ ਹਰ ਘਰ ਵਿਚ ਜਾ ਕੇ ਔਰਤਾਂ ਅਤੇ ਬੱਚਿਆਂ ਨੂੰ ਪਿਆਰ ਨਾਲ ਮਿਲਦੇ ਹਨ ਅਤੇ ਡਿੰਪੀ ਢਿੱਲੋਂ ਦੇ ਹੱਕ ਵਿਚ ਵੋਟਾਂ ਪਾਉਣ ਲਈ ਕਹਿੰਦੇ ਹਨ। ਉਹਨਾਂ ਦੱਸਿਆ ਕਿ ਮੈਂ ਅਤੇ ਮੇਰੀ ਟੀਮ ਗਿੱਦੜਬਾਹਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕਰਨ ਵਿਚ ਜੁੱਟ ਗਏ ਹਾਂ। ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਦੇ ਮਜ਼ਬੂਤ ਉਮੀਦਵਾਰ ਹਨ ਤੇ ਲੋਕ ਉਨ੍ਹਾਂ ਦੇ ਹੱਕ ਵਿਚ ਭੁਗਤਣ ਦਾ ਪੂਰਾ ਮਨ ਬਣਾ ਕੇ ਬੈਠੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਡਿੰਪੀ ਢਿੱਲੋਂ ਵੱਡੇ ਫ਼ਰਕ ਨਾਲ ਇਹ ਚੋਣ ਜਿੱਤਣਗੇ।
ਫੋਟੋ ਕੈਪਸ਼ਨ :- ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿੱਚ ਪਿੰਡ ਸੂਰੇਵਾਲਾ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹੋਏ ਡਾ. ਹਰਪਾਲ ਸਿੰਘ ਢਿੱਲਵਾਂ ਤੇ ਹੋਰ।