ਫਰੀਦਕੋਟ , 17 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਰਾਖਵੇਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਸ਼੍ਰੀ ਰਾਮ ਨੌਮੀ ਮੌਕੇ ਸਥਾਨਕ ਪੁਰਾਣੀ ਅਨਾਜ ਮੰਡੀ ਵਿੱਚ ਸਥਿਤ ਸ਼੍ਰੀ ਸੰਕਟਮੋਚਨ ਹਨੂੰਮਾਨ ਵਿਖੇ ਪਹੁੰਚੇ। ਇਸ ਸਮੇਂ ਉਨ੍ਹਾਂ ਨੇ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਮੰਦਰ ਵਿੱਚ ਚਲਾਏ ਜਾ ਰਹੇ ਰੋਟੀ ਬੈਂਕ ਵਿੱਚ ਵੀ ਸੇਵਾ ਕੀਤੀ। ਇਸ ਸਮੇਂ ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੰਦੇ ਹੋਏ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਵੱਲੋਂ ਚਲਾਏ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਸਮੇਂ ਲੰਗਰ ਸੇਵਾ ਕਮੇਟੀ ਦੇ ਪ੍ਰਧਾਨ ਕਰਨ ਗੋਇਲ ਠੇਕੇਦਾਰ ਅਤੇ ਚੇਅਰਮੈਨ ਦੀਪਕ ਗੋਇਲ ਅਤੇ ਜਨਰਲ ਸਕੱਤਰ ਸ਼ੁਸ਼ਾਤ ਬਾਂਸਲ ਵੱਲੋਂ ਉਨ੍ਹਾਂ ਨੂੰ ਬਾਲਾ ਜੀ ਮਹਾਰਾਜ ਦਾ ਪ੍ਰਤੀਕ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ
ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾ, ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਪੈਸਟੀਸਾਈਡਜ਼ ਯੂਨੀਅਨ ਦੇ ਪ੍ਰਧਾਨ ਰਾਜਨ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ, ਲੈਕਚਰਾਰ ਵਰਿੰਦਰ ਕਟਾਰੀਆ, ‘ਆਪ’ ਆਗੂ ਬਿੱਟਾ ਨਰੂਲਾ, ਮੰਦਰ ਕਮੇਟੀ ਦੇ ਸੇਵਾਦਾਰ ਰਤਨ ਲਾਲ ਬੱਲੀ, ਪ੍ਰਵੀਨ ਗਰਗ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *