ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਡਵੋਕੇਟ ਬੀਰਇੰਦਰ ਸਿੰਘ ਦੀ ਸਰਪ੍ਰਸਤੀ ਹੇਠ ਨੇੜਲੇ ਪਿੰਡ ਸੰਧਵਾਂ ਦੀ ਸਹਿਕਾਰੀ ਸਭਾ ਦੀ ਚੋਣ ਹੋਈ, ਜਿਸ ’ਚ ਜਸਵੀਰ ਸਿੰਘ ਧਨੋਆ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸੇ ਤਰ੍ਹਾਂ ਹੋਰ ਅਹੁਦੇਦਾਰਾਂ ’ਚ ਸੀਨੀਅਰ ਮੀਤ ਪ੍ਰਧਾਨ ਵਜੋਂ ਹਰਵਿੰਦਰ ਸਿੰਘ (ਪਿੰਦਰ ਗਿੱਲ), ਬਾਬੂ ਰਾਮ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ਪ੍ਰਧਾਨ, ਜਗਜੀਤ ਸਿੰਘ ਮੀਤ ਪ੍ਰਧਾਨ, ਨਿਰਮਲ ਸਿੰਘ, ਜਰਨੈਲ ਸਿੰਘ, ਬਲਜੀਤ ਕੌਰ ਜਲਾਲੇਆਣਾ ਅਤੇ ਸਿਮਰਜੀਤ ਕੌਰ ਸੰਧਵਾਂ ਮੈਂਬਰ ਵਜੋਂ ਚੁਣੇ ਗਏ। ਇਸ ਮੌਕੇ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਸੁਖਵੰਤ ਸਿੰਘ ਸਰਾਂ ਜਿਲਾ ਯੂਥ ਪ੍ਰਧਾਨ, ਲਖਵਿੰਦਰ ਸਿੰਘ ਢਿੱਲੋਂ, ਦੀਪਕ ਮੌਂਗਾ, ਹਰਦੀਪ ਸਿੰਘ ਜਲਾਲੇਆਣਾ ਆਦਿ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।