ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਹਾਰ ਪਾ ਕੇ ਕੀਤਾ ਗਿਆ ਸੁਆਗਤ
ਕੋਟਕਪੂਰਾ, 7 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਇਤਿਹਾਸਕ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਹੀ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ। ਅੱਜ ਇਸੇ ਲੜੀ ਤਹਿਤ ਵਿਧਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਮਚਾਕੀ ਮੱਲ ਸਿੰਘ ਤੋਂ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੀ ਹਾਜਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਕਰਕੇ ਅੱਜ ਲੋਕ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਆ ਰਹੀਆਂ ਲੋਕ ਸਭਾ ਚੋਣਾਂ ਬਾਰੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਬਿਲਕੁਲ ਤਿਆਰ ਹੈ ਅਤੇ ਪਾਰਟੀ ਵਰਕਰ ਵੀ ਇਹਨਾਂ ਚੋਣਾਂ ਦੀ ਤਿਆਰੀ ’ਚ ਜੁੱਟ ਚੁੱਕੇ ਹਨ ਅਤੇ ਇਹਨਾਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਵੱਡੇ ਪੱਧਰ ’ਤੇ ਜਿੱਤ ਹਾਸਿਲ ਕਰਕੇ ਕੇਂਦਰ ’ਚ ਵੀ ਆਪਣੀ ਸਰਕਾਰ ਬਣਾਵੇਗੀ। ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਅਮਰਜੀਤ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਵਿੰਦਰਪ੍ਰੀਤ ਸਿੰਘ, ਗੁਰਤੇਜ ਸਿੰਘ, ਸੁਖਪ੍ਰੀਤ ਸਿੰਘ, ਪੱਪੂ ਸਿੰਘ, ਰੇਸ਼ਮ ਸਿੰਘ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜੋ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਹਨਾਂ ਨੂੰ ਦੇਖਦੇ ਹੋਏ ਅੱਜ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਆਪਣਾ ਯੋਗਦਾਨ ਦੇਣਗੇ। ਉਹਨਾਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਅੱਗੇ ਆਉਣ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਡੇ ਕੋਲ ਆਉਣ ਤਾਂ ਜੋ ਵੀ ਉਹਨਾਂ ਦੇ ਕੰਮ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਹਾਰ ਪਾ ਕੇ ਜੀ ਆਇਆਂ ਆਖਦਿਆਂ ਦੱਸਿਆ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸ਼ਾਮਲ ਹੋਏ ਵਰਕਰਾਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਜਿਹੜੇ ਫੈਸਲੇ ਲਏ ਹਨ, ਉਸ ਨੇ ਪੰਜਾਬੀਆਂ ਨੂੰ ਕੀਲਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਦੇ ਨਾਲ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਫੈਸਲੇ ਹੁਣ ਤੱਕ ਲੈ ਚੁੱਕੇ ਹਨ, ਅਜਿਹੇ ਫੈਸਲੇ ਰਵਾਇਤੀ ਪਾਰਟੀਆਂ 70 ਸਾਲਾਂ ’ਚ ਨਹੀਂ ਲੈ ਸਕੀਆਂ, ਜਿਸ ਕਰਕੇ ਲੋਕਾਂ ਦਾ ਝੁਕਾ ਹੁਣ ਆਮ ਆਦਮੀ ਪਾਰਟੀ ਵੱਲ ਹੋਇਆ ਹੈ। ਇਸ ਮੌਕੇ ਨਿਰਮਲ ਸਿੰਘ ਪ੍ਰਧਾਨ ਐੱਸ.ਸੀ. ਵਿੰਗ ਹਲਕਾ ਕੋਟਕਪੂਰਾ, ਯੂਥ ਪ੍ਰਧਾਨ ਬੱਬੂ ਸਿੰਘ ਸੇਖੋਂ, ਰਣਜੀਤ ਰਾਣਾ ਸ਼ੋਸ਼ਲ ਮੀਡੀਆ ਇੰਚਾਰਜ, ਪਿੰਦਰ ਸਿੰਘ ਸੰਧਵਾਂ, ਲਖਵਿੰਦਰ ਢਿੱਲੋ, ਰਣਜੀਤ ਸਿੰਘ ਸੇਖੋਂ, ਜਗਸੀਰ ਸਿੰਘ ਸੇਖੋਂ, ਰਾਜਵਿੰਦਰ ਸੇਖੋਂ, ਸਨਪ੍ੀਤ ਸਿੰਘ, ਜਗਦੇਵ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਵੜਿੰਗ, ਕੁਲਵੀਰ ਸਿੰਘ ਵੜਿੰਗ, ਗੁਰਵਿੰਦਰ ਗਿੰਦਾ ਆਦਿ ਪਾਰਟੀ ਵਰਕਰ ਵੀ ਹਾਜਰ ਸਨ।
Leave a Comment
Your email address will not be published. Required fields are marked with *