ਫਰੀਦਕੋਟ, 16 ਮਈ (ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੋ ਸਾਲਾਂ ਵਿੱਚ ਹੋਏ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ 13 ਦੀਆਂ 13 ਸੀਟਾਂ ’ਤੇ ਹੂੰਝਾ ਫੇਰ ਜਿੱਤ ਦਿਵਾਉਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੰਜਾਬ ਅੰਦਰ ਵੱਡੇ ਪੱਧਰ ’ਤੇ ਮੈਰਿਟ ਦੇ ਆਧਾਰ ’ਤੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ 90 ਪ੍ਰਤੀਸ਼ਤ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਸਰਕਾਰ ਦੀਆਂ ਜਰੂਰੀ ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲ ਰਹੀਆਂ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਭਿ੍ਰਸ਼ਟਾਚਾਰ ਖਤਮ ਹੋ ਚੁੱਕਾ ਹੈ ਤੇ ਲੋਕਾਂ ਦੇ ਸਰਕਾਰੇ ਦਰਬਾਰੇ ਕੰਮ ਪਹਿਲ ਦੇ ਆਧਾਰ ’ਤੇ ਹੋ ਰਹੇ ਹਨ। ਉਨਾਂ ਕਿਹਾ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਵੱਡੀ ਲੀਡ ਨਾਲ ਜੇਤੂ ਰਹਿਣਗੇ।