ਅੰਮ੍ਰਿਤਸਰ 24 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਆਰਟ ਗਲੈਕਸੀ ਮੰਚ ਦੀ ਪ੍ਰਬੰਧਕੀ ਕਮੇਟੀ ਵੱਲੋਂ ਗੋਰਮਿੰਟ ਐਲੀਮੈਂਟਰੀ* *ਸਮਾਰਟ ਸਕੂਲ ਗੋਹਲਵੜ,ਅੰਮ੍ਰਿਤਸਰ ਵਿਖੇ ਵਾਤਾਵਰਨ ਸੰਭਾਲ ਸਬੰਧੀ ਕਵਿਤਾ ਉਚਾਰਨ,ਪੋਸਟਰ ਮੇਕਿੰਗ ਅਤੇ ਲੋਕ ਨਾਚ ਮੁਕਾਬਲੇ ਸਕੂਲ ਪ੍ਰਿੰਸੀਪਲ ਸ੍ਰ ਕੁਲਜੀਤ ਸਿੰਘ ਜੀ ਦੀ ਅਗਵਾਈ ਹੇਠ ਆਰਟ ਗਲੈਕਸੀ ਪ੍ਰੈਜ਼ੀਡੈਂਟ ਜਸਵਿੰਦਰ ਕੌਰ ਅਤੇ ਜਨਰਲ ਸਕੱਤਰ ਮਨਪ੍ਰੀਤ ਕੌਰ ਅਦਬ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ।
“ਆਰਟ ਗਲੈਕਸੀ” ਅੰਮ੍ਰਿਤਸਰ ਦਾ ਪਹਿਲਾ ਅਜਿਹਾ ਪਲੇਟਫਾਰਮ ਹੈ ਜੋ ਲੇਖਕ, ਪੇਂਟਰ, ਕੈਲੀਗਰਾਫਰ, ਸੰਗੀਤਕਾਰ ਆਦਿ ਹਰ ਤਰ੍ਹਾਂ ਦੇ ਆਰਟਿਸਟ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਤੇ ਜੀਵਨ ਵਿੱਚ ਵਿਕਾਸ ਕਰਨ ਦੇ ਮੌਕੇ ਪ੍ਰਦਾਨ ਕਰਦਾ ਹੈ।
*ਆਰਟ ਗਲੈਕਸੀ ਦੀ ਪ੍ਰਬੰਧਕ ਜੋ ਕਿ ਅੰਮ੍ਰਿਤਸਰ ਦੀ ਉੱਘੀ ਲੇਖਕਾ ਜਸਵਿੰਦਰ ਕੌਰ ਹੈ, ਵੱਲੋਂ ਆਪਣੀ ਪ੍ਰਬੰਧਕੀ ਟੀਮ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ।
ਸਕੂਲ ਦੇ ਵਿਦਿਆਰਥੀਆਂ ਨੇ ਇਹਨਾਂ ਸਾਰੇ ਹੀ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਕਵਿਤਾ ਉਚਾਰਨ ਦੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਅਤੇ ਪੇਂਟਿੰਗ ਕਲਾ ਵਿੱਚ ਮੁਹਾਰਤ ਰੱਖਣ ਵਾਲੇ ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਵਾਤਾਵਰਨ ਦੀ ਸੰਭਾਲ ਕਰਨ ਦਾ ਸਮੁੱਚੇ ਸਮਾਜ ਨੂੰ ਸੰਦੇਸ਼ ਦਿੱਤਾ।
ਆਰਟ ਗਲੈਕਸੀ ਮੰਚ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਾਰੇ ਹੀ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਸ੍ਰ ਕੁਲਜੀਤ ਸਿੰਘ ਜੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।
ਕਵਿਤਾ ਉਚਾਰਨ ਮੁਕਾਬਲਿਆਂ ਲਈ ਸ੍ਰੀ ਮਤੀ ਰਜਨੀ ਨੇ ਅਤੇ ਲੋਕ ਨਾਚ,ਪੇਂਟਿੰਗ ਮੁਕਾਬਲੇ ਲਈ ਮਨਪ੍ਰੀਤ ਕੌਰ ਅਦਬ ਨੇ ਅਤੇ ਅੰਤਰਪ੍ਰੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ।
ਪ੍ਰੋਗਰਾਮ ਪ੍ਰਬੰਧਕ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਸਾਰੀ ਪ੍ਰਬੰਧਕੀ ਟੀਮ ਨੇ ਆਰਟ ਗਲੈਕਸੀ ਦਾ ਪੂਰਾ ਸਹਿਯੋਗ ਦਿੱਤਾ। ਮੁਕਾਬਲਿਆਂ ਲਈ ਸਕੂਲ ਵੱਲੋਂ ਉਚੇਚੇ ਤੌਰ ਤੇ ਕੀਤੇ ਗਏ ਸਾਰੇ ਪ੍ਰਬੰਧ ਸ਼ਲਾਘਾਯੋਗ ਸਨ। ਆਰਟ ਗਲੈਕਸੀ ਪ੍ਰੈਜ਼ੀਡੈਂਟ ਜਸਵਿੰਦਰ ਕੌਰ ਜੀ ਨੇ ਇਹ ਵੀ ਕਿਹਾ ਕਿ ਸਾਡਾ ਉਦੇਸ਼ ਹੈ ਕਿ ਹਰ ਕਲਾਕਾਰ ਨੂੰ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਪਹਿਚਾਣ ਬਣਾਉਣ ਦਾ ਮੌਕਾ ਮਿਲੇ। ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਸਕੂਲ ਪ੍ਰਬੰਧਕਾਂ ਨੇ ਆਖਿਆ ਕਿ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਬੱਚਿਆਂ ਨੂੰ ਰੋਜ਼ਾਨਾ ਦੀ ਵਿੱਦਿਅਕ ਰੁਟੀਨ ਤੋਂ ਹਟ ਕੇ ਕੁਝ ਨਵਾਂ ਕਰਨ ਦਾ ਮੌਕਾ ਮਿਲਦਾ ਹੈ ਸੋ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਜ਼ਰੂਰ ਉਲੀਕੇ ਜਾਣ ਜੋ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਭਵਿੱਖ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੇ ਹਨ।