ਫਰੀਦਕੋਟ ,28 ਫਰਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੇਟਰ ਯੂਨੀਅਨ ਸਬੰਧਤ ਏਟਕ ਦੀ ਇੱਕ ਜ਼ਰੂਰੀ ਮੀਟਿੰਗ ਬੀਤੇ ਦਿਨੀਂ ਸੁਰਜੀਤ ਕੌਰ ਪਿੰਕੀ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਮਿਊਸਪਲ ਪਾਰਕ ਵਿੱਚ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਫਾਜਿਲਕਾ, ਸਾਬਕਾ ਵਿੱਤ ਸਕੱਤਰ ਸਵਰਨਜੀਤ ਕੌਰ ਹਰਾਜ ਨੇ ਉਚੇਚੇ ਤੌਰ ਤੇ ਸਾਮਲ ਹੋਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੇਟਰ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਕਰਕੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 29 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਵੱਲ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਜਾਕੇ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਜਥੇਬੰਦੀ ਮੰਗ ਕਰ ਰਹੀ ਹੈ ਕਿ ਆਸ਼ਾ ਵਰਕਰਾਂ ਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇ। ਵਰਨਣਯੋਗ ਹੈ ਕਿ ਜਥੇਬੰਦੀ ਵੱਲੋਂ ਪਹਿਲਾਂ ਵੀ ਕਈ ਵਾਰ ਆਮ ਆਦਮੀ ਪਾਰਟੀ ਦੇ ਸਾਰੇ ਐਮ ਐਲ ਏ ਅਤੇ ਰਾਜ ਦੇ ਸਮੂਹ ਸਿਵਲ ਸਰਜਨਾਂ ਰਾਹੀਂ ਮੰਗ ਪੱਤਰ ਦਿੱਤੇ ਜਾ ਚਕੇ ਹਨ । ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਨਾ ਤਾਂ ਅਜੇ ਤੱਕ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਮੀਟਿੰਗ ਲਈ ਸਮਾਂ ਦਿੱਤਾ ਹੈ ਅਤੇ ਨਾ ਹੀ ਸਿਹਤ ਵਿਭਾਗ ਦੇ ਕਿਸੇ ਉੱਚ ਅਧਿਕਾਰੀ ਨੇ ਇਹਨਾਂ ਮੰਗਾਂ ਦਾ ਕੋਈ ਸਾਰਥਿਕ ਹੱਲ ਕੀਤਾ ਹੈ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਆਸ਼ਾ ਵਰਕਰ ਆਗੂ ਸੁਰਿੰਦਰ ਕੌਰ , ਕੁਲਦੀਪ ਕੌਰ , ਰਾਜਵਿੰਦਰ ਕੌਰ ,ਜਗਜੀਤ ਕੌਰ, ਹਰਜਿੰਦਰ ਕੌਰ , ਰਾਣੀ ਕੌਰ, ਕ੍ਰਿਸ਼ਨਾ ਦੇਵੀ, ਰਜਿੰਦਰ ਕੌਰ,ਜਸਵੀਰ ਕੌਰ, ਵੀਰਪਾਲ, ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ , ਗੁਰਪ੍ਰੀਤ ਕੌਰ, ਭਿੰਦਰ ਕੌਰ , ਕੁਲਵਿੰਦਰ ਕੌਰ, ਰਜਨੀ ਰਾਣੀ ਤੇ ਭਿੰਦਰਜੀਤ ਕੌਰ
ਆਦਿ ਸ਼ਾਮਲ ਸਨ ।