ਲੁਧਿਆਣਾਃ 3 ਮਈ (ਵਰਲਡ ਪੰਜਾਬੀ ਟਾਈਮਜ਼)
ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਵੇਲੋਂ ਪੰਜਾਬੀ, ਹਿੰਦੀ ਤੇ ਅੰਗ੍ਰੇਜ਼ੀ ਵਿੱਚ ਛਪੀ ਸਚਿੱਤਰ ਪੁਸਤਕ “ਇਲਾਹੀ ਗਿਆਨ ਦਾ ਸਾਗਰ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ
ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ ਦੀਆਂ ਸਚਿੱਤਰ ਕਾਪੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਤੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪ੍ਰਧਾਨ ਡਾ. ਐੱਸ ਪੀ ਸਿੰਘ, ਡੀ ਏ ਵੀ ਵਿਦਿਅਕ ਸੰਸਥਾਵਾਂ ਦੇ ਸਾਬਕਾ ਕੌਮੀ ਡਾਇਰੈਕਟਰ ਡਾ. ਸਤੀਸ਼ ਸ਼ਰਮਾ,ਅਮਰੀਕਾ ਦੇ ਸ਼ਹਿਰ ਹਿਉਸਟਨ ਤੋਂ ਆਏ ਪਰਵਾਸੀ ਕਾਰੋਬਾਰੀ ਸ. ਰਘੁਬੀਰ ਸਿੰਘ ਘੁੰਨ ਤੇ ਸਰੀ(ਕੈਨੇਡਾ ਦੇ ਰੇਡੀਉ ਰੈੱਡ ਐੱਫ ਐੱਮ ਦੇ ਸੀਨੀਅਰ ਪੇਸ਼ਕਾਰ ਸ. ਹਰਜਿੰਦਰ ਸਿੰਘ ਥਿੰਦ ਨੂੰ
ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਇਸ ਪੁਸਤਕ ਦੇ ਲੇਖਕ ਡਾ. ਅਨੁਰਾਗ ਸਿੰਘ ਤੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਭੇਂਟ ਕੀਤੀਆਂ।
ਇਸ ਮੌਕੇ ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਪ੍ਰਕਾਸ਼ਿਤ ਇਸ ਕਿਤਾਬ ਵਿੱਚ ਸਾਰੇ ਬਾਣੀਕਾਰਾਂ ਦੇ ਆਰ ਐੱਮ ਸਿੰਘ ਵੱਲੋਂ ਬਣਾਏ ਮੌਲਿਕ ਚਿਤਰ ਸ਼ਾਮਿਲ ਹਨ। ਇਸ ਪੱਸਤਕ ਦਾ ਦੇਸ਼ ਬਦੇਸ਼ ਵਿੱਚ ਪਰਸਾਰ ਸੰਚਾਰ ਕਰਨ ਦੀ ਲੋੜ ਹੈ।
ਡਾ. ਅਨੁਰਾਗ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੀ ਬਾਣੀ ਦਾ ਅਸਲ ਸੰਦੇਸ਼ ਸਮੂਹ ਮਾਨਵਤਾ ਲਈ ਸਾਰਥਿਕ ਹੈ ਪਰ ਅਸੀਂ ਅਜੇ ਇਸ ਦੇ ਸੰਦੇਸ਼ ਰੂਰੇ ਸਿੱਖ ਜਗਤ ਵਿੱਚ ਵੀ ਨਹੀਂ ਪਸਾਰ ਸਕੇ। ਇਸ ਸ਼ੁਭ ਕਾਰਜ ਵਿੱਚ ਸਭ ਨੂੰ ਅੱਗੇ ਆਉਣ ਦੀ ਲੋੜ ਹੈ।
ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਮੇਰੇ ਜੱਦੀ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ। ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ।
ਇਸ ਵਿੱਚ ਸਾਡੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਮੌਲਿਕ ਚਿਤਰ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। ਹੁਣ ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ ਸਿੰਘ ਵੱਲੋਂ ਸ. ਗੁਰਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।
ਡਾ. ਐੱਸ ਪੀ ਸਿੰਘ ਜੀ ਨੇ ਪੁਸਤਕ ਪ੍ਰਾਪਤੀ ਉਪਰੰਤ ਕਿਹਾ ਕਿ ਵਿਸ਼ਵ ਭਾਈਚਾਰੇ ਤੀਕ ਇਹ ਸੁਨੇਹਾ ਪਹੁੰਚਾਉਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਇਹ ਕਾਰਜ ਬਦੇਸ਼ ਅਤੇ ਦੇਸ਼ ਵਿੱਚ ਵੱਸਦੇ ਪੰਜਾਬੀ ਸਮਾਜ ਦੇ ਸਭ ਵਰਗਾਂ ਨੂੰ ਰਲ਼ ਮਿਲ ਕਰਨੇ ਚਾਹੀਦੇ ਹਨ ਕਿਉਂਕਿ ਨਵੀਂ ਨੌਜੁਆਨ ਪੀੜ੍ਹੀ ਨੂੰ ਗੁਰਮਤਿ ਸਰੋਕਾਰ ਸਮਝਣੇ ਤੇ ਸਮਝਾਉਣੇ ਬਹੁਤ ਜ਼ਰੂਰੀ ਹਨ।
ਇਸ ਮੁੱਲਵਾਨ ਪੁਸਤਕ ਦੇ ਲੇਖਕ ਅਨੁਰਾਗ ਸਿੰਘ ਤੇ ਚਿਤਰਕਾਰ ਆਰ ਐੱਮ ਸਿੰਘ ਦੀ ਸ਼ਲਾਘਾ ਕਰਦਿਆਂ ਹਰਜਿੰਦਰ ਸਿੰਘ ਥਿੰਦ ਨੇ ਕਿਹਾ ਕਿ ਇਸ ਪੁਸਤਕ ਦੀ ਪਹਿਲੀ ਝਲਕ ਹੀ ਪ੍ਰਭਾਵਸ਼ਾਲੀ ਹੈ ਜਿਸ ਰਾਹੀਂ ਗੁਰਬਾਣੀ ਆਧਾਰਿਤ ਸਾਹਿੱਤ ਬਾਰੇ ਸਾਨੂੰ ਯਕੀਨਨ ਨਵੀਂ ਸਮਰੱਥ ਦਿਸ਼ਾ ਮਿਲੇਗੀ।
ਸ. ਰਘੁਬੀਰ ਸਿੰਘ ਘੁੰਨ ਨੇ ਪੁਸਤਕ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਦੇਸ਼ ਬਦੇਸ਼ ਵਿੱਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਜਨਰਲ ਸਕੱਤਰ ਕਾਲਿਜ ਪ੍ਰਬੰਧਕ ਕਮੇਟੀ,ਪ੍ਰੋ. ਰਵਿੰਦਰ ਭੱਠਲ,, ਡਾ. ਗੁਰਇਕਬਾਲ ਸਿੰਘ, ਤ੍ਰੈਲੋਚਨ ਲੋਚੀ, ਡਾ. ਚਰਨ ਕਮਲ ਸਿੰਘ ਡਾਇਰੈਕਟਰ ਇਸ਼ਮੀਤ ਇੰਸਟੀਚਿਊਟ, ਪ੍ਰੋ. ਮਨਜੀਤ ਸਿੰਘ ਛਾਬੜਾ, ਪ੍ਰੋ. ਸ਼ਰਨਜੀਤ ਕੌਰ, ਡਾ. ਤੇਜਿੰਦਰ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਮਨਦੀਪ ਕੌਰ ਰੰਧਾਵਾ, ਡਾ. ਹਰਗੁਣਜੋਤ ਕੌਰ, ਡਾ. ਸੁਸ਼ਮਿੰਦਰ ਕੌਰ, ਡਾ. ਸੁਨੀਤਾ ਰਾਣੀ,ਕੰਵਲਜੀਤ ਸਿੰਘ ਸ਼ੰਕਰ ਤੇ ਕੁਝ ਹੋਰ ਮਹੱਤਵਪੂਰਨ ਬੁੱਧੀਜੀਵੀ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *