ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਚਨਬੱਧ : ਢਿੱਲਵਾਂ
ਫਰੀਦਕੋਟ, 5 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਉਦੇਸ ਰਿਹਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੇ ਦੇਸ ਚੋਂ ਬਿਹਤਰ ਕਰਕੇ ਪੰਜਾਬ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਜਾਵੇ। ਇਸੇ ਮਿਸਨ ਤਹਿਤ ਅੱਜ ਆਪਣੇ ਅਖਤਿਆਰੀ ਕੋਟੇ ਚੋਂ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਨੂੰ 1 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ ਨੂੰ 70000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾ ਕਲਾਂ ਨੂੰ 1 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਟਹਿਣਾ 50000 ਰੁਪਏ ਦੀ ਰਾਸੀ ਚੈੱਕ ਵੰਡੇ ਤਾਂ ਜੋ ਸਕੂਲੀ ਬੱਚਿਆਂ ਨੂੰ ਚੰਗੀ ਸਿੱਖਿਆ ਤੇ ਇੱਕ ਚੰਗਾ ਮਾਹੌਲ ਮਿਲ ਸਕੇ। ਉਨਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉਚਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਉਨਾਂ ਸਕੂਲੀ ਬੱਚਿਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਭਾਰਤੀ ਸਿਵਲ ਸਰਵਿਸ ਵਰਗੇ ਮੁਕਾਬਲਿਆਂ ਦੀ ਤਿਆਰੀ ਕਰਨ ਤਾਂ ਜੋ ਸਾਡੇ ਸੂਬੇ ਦੇ ਵਿੱਚੋਂ ਚੰਗੇ ਤੇ ਹੋਣਹਾਰ ਅਫਸਰ ਪੈਦਾ ਹੋਣ ਤੇ ਆਪਣੇ ਲੋਕਾਂ ਦੇ ਭਵਿੱਖ ਲਈ ਇੱਕ ਚੰਗੀਆਂ ਨੀਤੀਆਂ ਬਣਾਉਣ। ਆਪਣੇ ਸੰਬੋਧਨ ਵਿੱਚ ਉਨਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਵਿਦੇਸਾਂ ਵੱਲ ਪਰਵਾਸ ਕਰਨ ਦੀ ਬਜਾਏ ਆਪਣੇ ਦੇਸ ਵਿੱਚ ਰਹਿ ਕੇ ਚੰਗੇ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਆਪਣੇ ਸੂਬੇ ਦੀ ਸੇਵਾ ਕਰਨ ਤੇ ਸਾਡੀ ਧਰਤੀ ਨੂੰ ਮੁੜ ਤੋਂ ਰੰਗਲਾ ਤੇ ਹੱਸਦਾ ਖੇਡਦਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਨਿਭਾਉਣ। ਇਸ ਮੌਕੇ ਸੁਖਵੰਤ ਸਿੰਘ ਪੱਕਾ ਜਲਿਾ ਯੂਥ ਪ੍ਰਧਾਨ, ਜਸਵੀਰ ਸਿੰਘ ਜਲਿਾ ਯੂਥ ਵਾਈਸ ਪ੍ਰਧਾਨ, ਗੁਰਜਿੰਦਰ ਸਿੰਘ ਪੱਕਾ, ਬੱਬੂ ਪੱਕਾ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਹਰਦੀਪ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜਰ ਸਨ।