ਕੋਟਕਪੂਰਾ, 27 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਵਿਖੇ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਵਿਦਿਆਰਥਣ ਸਾਕਸ਼ੀ ਨੇ ਚੰਦਰ ਸ਼ੇਖਰ ਆਜ਼ਾਦ ਦੀ ਜੀਵਨੀ ਬਾਰੇ ਦੱਸਿਆ ਕਿ ਚੰਦਰਸ਼ੇਖਰ ਆਜ਼ਾਦ ਦਾ ਜਨਮ 23 ਜੁਲਾਈ 1966 ਨੂੰ ਹੋਇਆ ਸੀ। ਉਨ੍ਹਾਂ ਦੇ ਪਿਤਾ ਪੰਡਿਤ ਸੀਤਾ ਰਾਮ ਤਿਵਾੜੀ ਅਤੇ ਮਾਤਾ ਜਗਰਾਣੀ ਦੇਵੀ ਸਨ। ਜਦੋਂ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਦਾ ਸਾਕਾ ਵਾਪਰਿਆ ਸੀ, ਉਸ ਸਮੇਂ ਉਹ ਪੜ੍ਹ ਰਿਹਾ ਸੀ ਪਰ ਇਸ ਸਾਕੇ ਨੇ ਉਸ ‘ਤੇ ਬਹੁਤ ਪ੍ਰਭਾਵ ਪਾਇਆ। ਉਨ੍ਹਾਂ ਕਿਹਾ ਕਿ ਚੰਦਰ ਸ਼ੇਖਰ ਆਜ਼ਾਦ ਮਹਾਨ ਕ੍ਰਾਂਤੀਕਾਰੀ ਸਨ। ਉਸ ਨੂੰ ਆਜ਼ਾਦ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਨੇ ਆਖਰੀ ਸਮੇਂ ‘ਤੇ ਖੁਦ ਨੂੰ ਵੀ ਗੋਲੀ ਮਾਰ ਲਈ, ਕਿਉਂਕਿ ਉਹ ਹਮੇਸ਼ਾ ਆਜ਼ਾਦ ਰਹਿ ਕੇ ਦੇਸ਼ ਨੂੰ ਆਜ਼ਾਦ ਕਰਵਾਉਣਾ ਚਾਹੁੰਦਾ ਸੀ। ਉਹ ਇੱਕ ਮਹਾਨ ਯੋਧਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।/