ਕੋਟਕਪੂਰਾ/ਪੰਜਗਰਾਈ ਕਲਾਂ, 21 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮਨਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਜੰਗਲ ਸਾਡੇ ਲਈ ਬਹੁਤ ਮਹੱਤਵਪੂਰਨ ਹਨ, ਕਿਉਂਕਿ ਜੰਗਲ ਸਾਡੇ ਜੀਵਨ ਅਤੇ ਜਾਨਵਰਾਂ ਦੇ ਜੀਵਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਜੰਗਲਾਂ ਰਾਹੀਂ ਹੀ ਸਾਡਾ ਵਾਤਾਵਰਨ ਸ਼ੁੱਧ ਹਵਾ ਨਾਲ ਭਰਪੂਰ ਰਹਿੰਦਾ ਹੈ। ਸਾਨੂੰ ਜੰਗਲਾਂ ਦੀ ਕਟਾਈ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲੀ ਬੱਚਿਆਂ ਨੇ ਜੰਗਲਾਂ ਦੀ ਸੰਭਾਲ ਨੂੰ ਦਰਸਾਉਂਦਾ ਇੱਕ ਐਕਟ ਪੇਸ਼ ਕੀਤਾ ਅਤੇ ਬੱਚਿਆਂ ਅਤੇ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਨੇ ਬੂਟੇ ਲਗਾਏ ਅਤੇ ਹੋਰਨਾਂ ਨੂੰ ਵੀ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।