ਕੋਟਕਪੂਰਾ/ਪੰਜਗਰਾਈ ਕਲਾਂ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਉਨ੍ਹਾਂ ਦੀ ਫੋਟੋ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਦੀ ਕੁਰਬਾਨੀ ਨੂੰ 92 ਸਾਲ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਭਗਤ ਸਿੰਘ ਦਾ ਜਨਮ 27 ਸਤੰਬਰ 1907 ਨੂੰ ਹੋਇਆ ਸੀ, ਉਹ ਇੱਕ ਮਹਾਨ ਕ੍ਰਾਂਤੀਕਾਰੀ ਸੀ, ਸਾਨੂੰ ਉਨ੍ਹਾਂ ਵਰਗੇ ਮਹਾਨ ਕ੍ਰਾਂਤੀਕਾਰੀ ਨੂੰ ਆਪਣੇ ਮਨਾਂ ਵਿੱਚ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਬੱਚਿਆਂ ਨੂੰ ਸਮਾਰਟ ਬੋਰਡ ਦੀ ਮਦਦ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਜੀਵਨੀਆਂ ਬਾਰੇ ਦੱਸਿਆ ਗਿਆ। ਇਸ ਦਿਨ ਬੱਚਿਆਂ ਨੇ ਉਨ੍ਹਾਂ ਦੀ ਸ਼ਹਾਦਤ ਦੀ ਯਾਦ ਵਿੱਚ ਇੱਕ ਐਕਟ ਪੇਸ਼ ਕੀਤਾ। ਬੱਚਿਆਂ ਨੂੰ ਇਨ੍ਹਾਂ ਮਹਾਨ ਯੋਧਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।