ਕੋਟਕਪੂਰਾ, 12 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਅਧਿਆਪਕਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਅਧਿਆਪਕਾਂ ਵੱਲੋਂ ਬੱਚਿਆਂ ’ਚ ਪੜਨ ਦੀ ਰੁਚੀ ਪੈਦਾ ਕਰਨ ਦੇ ਨਵੇਂ ਤਰੀਕੇ ਦੱਸੇ ਜਾਂਦੇ ਹਨ। ਸਭ ਤੋਂ ਪਹਿਲਾਂ ਦਿੱਲੀ ਤੋਂ ਆਈਆਂ ਮੈਡਮ ਪੂਜਾ ਸਿੰਘ ਦਾ ਸਵਾਗਤ ਕੀਤਾ ਗਿਆ। ਮੈਡਮ ਪੂਜਾ ਸਿੰਘ ਨੇ ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਦੀਆਂ ਕਮਜੋਰੀਆਂ ਨੂੰ ਦੂਰ ਕਰਨ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਨਵੇਂ ਤਰੀਕਿਆਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮੈਡਮ ਪੂਜਾ ਸਿੰਘ ਨੇ ਅਧਿਆਪਕਾਂ ਨੂੰ ਨਵੀਆਂ ਗਤੀਵਿਧੀਆਂ ਬਾਰੇ ਦੱਸਿਆ ਤਾਂ ਜੋ ਬੱਚੇ ਨਵੀਆਂ ਗਤੀਵਿਧੀਆਂ ਰਾਹੀਂ ਦਿਲਚਸਪ ਅਤੇ ਵਧੀਆ ਤਰੀਕੇ ਨਾਲ ਪੜ ਸਕਣ ਅਤੇ ਖੁਸ਼ ਰਹਿਣ। ਚੇਅਰਮੈਨ ਜਸਕਰਨ ਸਿੰਘ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਮੈਡਮ ਪੂਜਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਭਵਿੱਖ ’ਚ ਵੀ ਅਧਿਆਪਕਾਂ ਲਈ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਹਮੇਸ਼ਾਂ ਕਰਦਾ ਰਹੇਗਾ।