ਕੋਟਕਪੂਰਾ, 14 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਚੇਅਰਮੈਨ ਜਸਕਰਨ ਸਿੰਘ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜਸਕਰਨ ਸਿੰਘ ਨੇ ਬੱਚਿਆਂ ਨੂੰ ਕਿਹਾ ਕਿ ਬਸੰਤ ਦੀ ਆਮਦ ਨੂੰ ਮਨਾਉਣ ਲਈ ਹਰ ਸਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਹਿੰਦੂ ਧਰਮ ’ਚ ਇਸ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਬਸੰਤ ਪੰਚਮੀ ਦੇ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ, ਕਿਉਂਕਿ ਇਸ ਦਿਨ ਮਾਂ ਸਰਸਵਤੀ ਦਾ ਜਨਮ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਂ ਸਰਸਵਤੀ ਨੂੰ ਸਿੱਖਿਆ ਅਤੇ ਕਲਾ ਦੀ ਦੇਵੀ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸਕੂਲ ਦੇ ਛੋਟੇ-ਛੋਟੇ ਬੱਚੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਪੀਲੇ ਰੰਗ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਲੈ ਕੇ ਆਏ ਸਨ। ਬੱਚਿਆਂ ਨੇ ਪਤੰਗ ਉਡਾ ਕੇ ਖੂਬ ਮਸਤੀ ਕੀਤੀ ਅਤੇ ਦੇਵੀ ਸਰਸਵਤੀ ਦੀ ਪੂਜਾ ਕੀਤੀ। ਚੇਅਰਮੈਨ ਜਸਕਰਨ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਪਤੰਗ ਉਡਾਉਣ ਸਮੇਂ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ।
Leave a Comment
Your email address will not be published. Required fields are marked with *