ਪੰਜਾਬੀ ‘ਮਾਂ ਬੋਲੀ’ ਨੇ ਬਰਤਾਨੀਆ ’ਚ ਦੂਜੀ ਵੱਡੀ ਭਾਸ਼ਾ ਦਾ ਦਰਜਾ ਕੀਤਾ ਹਾਸਲ : ਮੈਡਮ ਕਾਜਲ
ਕੋਟਕਪੂਰਾ, 22 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਸ਼ਵ ਭਰ ਵਿੱਚ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਉਦੇਸ ਦੁਨੀਆਂ ਭਰ ਵਿੱਚ ਲੋਕਾਂ ’ਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਬਾਰੇ ਰੁਝਾਨ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ। ਸਾਲ 1999 ’ਚ ਯੂਨੈਸਕੋ ਨੇ ‘ਮਾਂ ਬੋਲੀ’ ਦਿਵਸ ਮਨਾਉਣ ਦਾ ਐਲਾਨ ਕੀਤਾ। ਸਾਲ 2000 ਵਿੱਚ ਪਹਿਲੀ ਵਾਰ ਇਸ ਦਿਨ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਇਆ ਗਿਆ। ਇਸੇ ਲੜੀ ਤਹਿਤ ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕ ਮਿਸ ਕਾਜਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਰਾਸਟਰੀ ਮਾਤ ਭਾਸ਼ਾ ਦਿਵਸ 2000 ਤੋਂ ਬਾਅਦ ਹੀ ਹਰ ਸਾਲ ਮਨਾਇਆ ਜਾਣ ਲੱਗਾ। ਉਨ੍ਹਾਂ ਕਿਹਾ ਕਿ ਇਹ ਦਿਨ ਭਾਸ਼ਾਵਾਂ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਪੰਜਾਬੀ ਲਗਭਗ 133 ਦੇਸ਼ਾਂ ’ਚ ਬੋਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਮਾਂ ਬੋਲੀ’ ਨੇ ਬਰਤਾਨੀਆ ’ਚ ਦੂਜੀ ਵੱਡੀ ਭਾਸ਼ਾ ਦਾ ਦਰਜਾ ਹਾਸਲ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜਰ ਸਨ।