ਕੋਟਕਪੂਰਾ/ਪੰਜਗਰਾਈ ਕਲਾਂ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਬੱਚਿਆਂ ਦੀ ਅਥਲੈਟਿਕਸ ਮੀਟ ਸ਼ੁਰੂ ਕੀਤੀ ਗਈ। ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਜਿੱਥੇ ਸਿੱਖਿਆ ਸਾਡੇ ਜੀਵਨ ਨੂੰ ਸੁਧਾਰਦੀ ਹੈ। ਉੱਥੇ ਖੇਡਣ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਖੇਡਾਂ ਰਾਹੀਂ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ। ਉਹ ਰਾਜੀ ਅਤੇ ਕੁਮਾਰ ਡੀ.ਪੀ. ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜਿਸ ਕਾਰਨ ਇਹ ਅਥਲੈਟਿਕਸ ਮੀਟ ਕਰਵਾਈ ਗਈ ਹੈ। ਡੀ.ਪੀ. ਰਾਜੀਵ ਕੁਮਾਰ ਨੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਅਤੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਸਾਡੇ ਲਈ ਬਹੁਤ ਜ਼ਰੂਰੀ ਹਨ| ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਨਰਸਰੀ ਤੋਂ ਨੌਵੀਂ ਜਮਾਤ ਤੱਕ ਦੇ ਬੱਚਿਆਂ ਲਈ ਖੇਡਾਂ ਕਰਵਾਈਆਂ ਗਈਆਂ। ਹਰੇਕ ਜਮਾਤ ਵਿੱਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੱਚੇ ਖੇਡਦੇ ਹੋਏ ਬਹੁਤ ਖੁਸ਼ ਨਜ਼ਰ ਆਏ। ਕਿਉਂਕਿ ਬੱਚਿਆਂ ਵਿੱਚ ਚੰਗੀ ਸੋਚ ਦਾ ਵਿਕਾਸ ਕੀਤਾ ਜਾ ਸਕਦਾ ਹੈ।
ਫੋਟੋ ਕੈਪਸ਼ਨ-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿੱਚ ਅਥਲੈਟਿਕਸ ਮੀਟ ਵਿੱਚ ਭਾਗ ਲੈਂਦੇ ਬੱਚੇ।