ਮਕੋਟਕਪੂਰਾ/ਪੰਜਗਰਾਈ ਕਲਾਂ, 24 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕ ਕਾਜਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਮਹਾਨ ਸੰਤ ਸਨ। ਉਹ ਇੱਕ ਮਹਾਨ ਸੰਤ ਹੋਣ ਦੇ ਨਾਲ-ਨਾਲ ਇੱਕ ਸਮਾਜ ਸੁਧਾਰਕ ਵੀ ਸਨ। ਉਸਨੇ ਦੱਸਿਆ ਕਿ ਉਸਦਾ ਜਨਮ 1398 ਵਿੱਚ ਗੋਵਰਧਨਪੁਰ ਪਿੰਡ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਉਸਨੇ ਦੱਸਿਆ ਕਿ ਉਸਨੇ ਹਮੇਸ਼ਾ ਪਰਮਾਤਮਾ ਦੀ ਉਸਤਤ ਵਿੱਚ ਬਹੁਤ ਸਾਰੀਆਂ ਕਵਿਤਾਵਾਂ ਲਿਖੀਆਂ ਅਤੇ ਉਹ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪਰਮ ਪ੍ਰੇਮੀ ਮੀਰਾ ਭਾਈ ਦੇ ਉਸਤਾਦ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਗੁਰੂ ਰਵਿਦਾਸ ਜੀ ਆਪਣੀ ਅਟੁੱਟ ਵਫ਼ਾਦਾਰੀ ਅਤੇ ਇਮਾਨਦਾਰੀ ਸਦਕਾ ਸਾਡੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ।