ਸਰੀ, 31 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਾਸਿਕ ਕਵੀ ਦਰਬਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਨਾਮਵਰ ਪੰਜਾਬੀ ਇਤਿਹਾਸਕਾਰ ਡਾ. ਗੁਰਦੇਵ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਗੁਰਚਰਨ ਸਿੰਘ ਬਰਾੜ, ਅਵਤਾਰ ਸਿੰਘ ਬਰਾੜ, ਮਨਜੀਤ ਸਿੰਘ ਮੱਲ੍ਹਾ, ਬੇਅੰਤ ਸਿੰਘ ਢਿੱਲੋਂ, ਬਲਬੀਰ ਸਿੰਘ ਸੰਘਾ, ਦਵਿੰਦਰ ਕੌਰ ਜੌਹਲ, ਜੀਤ ਮਹਿਰਾ, ਮਲੂਕ ਚੰਦ ਕਲੇਰ, ਗੁਰਬਚਨ ਸਿੰਘ ਬਰਾੜ, ਗੁਰਦੇਵ ਸਿੰਘ ਸਿੱਧੂ, ਨਿਰਮਲ ਸਿੰਘ ਗਰੇਵਾਲ, ਸਵਰਨ ਸਿੰਘ ਚਾਹਲ, ਬਲਬੀਰ ਸਿੰਘ ਢਿੱਲੋਂ, ਗੁਰਦਿਆਲ ਸਿੰਘ ਜੌਹਲ, ਭਜਨ ਸਿੰਘ ਅਟਵਾਲ, ਗੁਰਮੀਤ ਸਿੰਘ ਸੇਖੋਂ, ਸੁਰਜੀਤ ਸਿੰਘ ਗਿੱਲ ਨੇ ਕਾਵਿ ਰਚਨਾਵਾਂ ਪੇਸ਼ ਕੀਤੀਆਂ।
ਡਾ. ਗੁਰਦੇਵ ਸਿੰਘ ਸਿੱਧੂ ਨੇ ਸੀਨੀਅਰ ਸੈਂਟਰ ਵੱਲੋਂ ਹਰ ਮਹੀਨੇ ਕਰਵਾਏ ਜਾਂਦੇ ਕਵੀ ਦਰਬਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਸੀਨੀਅਰ ਸ਼ਹਿਰੀਆਂ ਵਿਚ ਜ਼ਿੰਦਗੀ ਮਾਣਨ ਦਾ ਉਤਸ਼ਾਹ ਵਧਦਾ ਹੈ। ਉਨ੍ਹਾਂ ਇਹ ਪਰੰਪਰਾ ਜਾਰੀ ਰੱਖਣ ਦੀ ਤਾਕੀਦ ਕੀਤੀ। ਕਵੀ ਦਰਬਾਰ ਦਾ ਸੰਚਾਲਨ ਗੁਰਬਚਨ ਸਿੰਘ ਬਰਾੜ ਨੇ ਕੀਤਾ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਭ ਦਾ ਧੰਨਵਾਦ ਕੀਤਾ।