ਸਰੀ, 2 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਇਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਰਣਜੀਤ ਸਿੰਘ ਨਿੱਝਰ, ਹਰਚੰਦ ਸਿੰਘ ਗਿੱਲ, ਅਮਰੀਕ ਸਿੰਘ ਲੇਹਲ, ਗੁਰਚਰਨ ਸਿੰਘ ਬਰਾੜ, ਸਵਰਨ ਸਿੰਘ ਚਾਹਲ, ਮਾਸਟਰ ਮਲਕੀਤ ਸਿੰਘ ਗਿੱਲ, ਠਾਣਾ ਸਿੰਘ ਖੋਸਾ, ਅਵਤਾਰ ਸਿੰਘ ਬਰਾੜ, ਬਲਬੀਰ ਸਿੰਘ ਸਹੋਤਾ, ਰਜਿੰਦਰ ਸਿੰਘ ਬੈਂਸ, ਮਨਜੀਤ ਸਿੰਘ ਮੱਲ੍ਹਾ, ਬਲਬੀਰ ਸਿੰਘ ਢਿੱਲੋਂ, ਬੇਅੰਤ ਸਿੰਘ ਢਿੱਲੋਂ, ਪਵਿੱਤਰ ਕੌਰ ਬਰਾੜ, ਬਲਬੀਰ ਸਿੰਘ ਸੰਘਾ, ਜੀਤ ਸਿੰਘ ਮਹਿਰਾ ਤੇ ਭਜਨ ਸਿੰਘ ਅਟਵਾਲ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਨਿਭਾਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ।
Leave a Comment
Your email address will not be published. Required fields are marked with *