ਪਟਿਆਲਾ 2 ਜੂਨ (ਵਰਲਡ ਪੰਜਾਬੀ ਟਾਈਮਜ਼)
ਅੱਜ ਪੰਜਾਬ ਰਾਜ ਬਿਜਲੀ ਬੋਰਡ ਇੰਜਨੀਅਰਜ਼ ਐਸੋਸੀਏਸ਼ਨ (ਪੀਐਸਈਬੀਈਏ) ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪਾਵਰਕਾਮ ਇੰਜਨੀਅਰਾਂ ਨੂੰ ਵਾਧੂ ਵਿਭਾਗੀ ਡਿਊਟੀਆਂ/ਚੋਣ ਡਿਊਟੀ ’ਤੇ ਤਾਇਨਾਤ ਕਰਨ ਅਤੇ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਜਾਣ ਬੁੱਝ ਕੇ ਉਲੰਘਣਾ ਕਰਨ ਵਾਲੇ ਡਿਪਟੀ ਕਮਿਸ਼ਨਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਪੀ.ਐਸ.ਈ.ਬੀ.ਈ.ਏ. ਦੇ ਜਨਰਲ ਸਕੱਤਰ ਅਜੈਪਾਲ ਸਿੰਘ ਅਟਵਾਲ ਨੇ ਕਿਹਾ, “ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੀ ਮਹੱਤਤਾ ਨੂੰ ਇੱਕ ਜ਼ਰੂਰੀ ਸੇਵਾ ਵਜੋਂ ਸਵੀਕਾਰ ਕੀਤਾ ਹੈ ਅਤੇ ਚੋਣ ਪ੍ਰਕਿਰਿਆ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।
ਮੁੱਖ ਸਕੱਤਰ ਦਫ਼ਤਰ, ਚੋਣ ਕਮਿਸ਼ਨ ਅਤੇ ਏਸੀਐਸ ਪਾਵਰ ਦੁਆਰਾ ਕਈ ਸੰਦੇਸ਼ ਜਾਰੀ ਕੀਤੇ ਗਏ ਸਨ, ਪਰ ਬਦਕਿਸਮਤੀ ਨਾਲ ਇਹ ਕੰਨਾਂ ‘ਤੇ ਜੂੰ ਨਹੀਂ ਸਰਕੀ।
ਦੋਵੇਂ ਕਾਰਪੋਰੇਸ਼ਨਾਂ (ਪੀਐਸਪੀਸੀਐਲ/ਪੀਐਸਟੀਸੀਐਲ) ਸਟਾਫ਼ ਦੀ ਗੰਭੀਰ ਘਾਟ ਨਾਲ ਜੂਝ ਰਹੀਆਂ ਹਨ, ਸਿਰਫ 40 ਪ੍ਰਤੀਸ਼ਤ ਮਨਜ਼ੂਰ ਕਰਮਚਾਰੀਆਂ ਨਾਲ ਕੰਮ ਕਰ ਰਹੀਆਂ ਹਨ।
ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਥਿਤੀ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵੱਡੀ ਗਿਣਤੀ ਵਿੱਚ ਪੀਐਸਪੀਸੀਐਲ/ਪੀਐਸਟੀਸੀਐਲ ਤਕਨੀਕੀ ਸਟਾਫ਼ ਅਤੇ ਅਧਿਕਾਰੀ ਚੋਣ ਡਿਊਟੀਆਂ ’ਤੇ ਤਾਇਨਾਤ ਕਰ ਦਿੱਤੇ।