ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਕੀਤੀ ਅਪੀਲ
ਕੋਟਕਪੂਰਾ, 6 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਗ੍ਰਾਮ ਪੰਚਾਇਤ ਪਿੰਡ ਪਿਪਲੀ ਵਿਖੇ ਸਾਂਝਾ ਜਲ ਤਲਾਬ ’ਤੇ ਬੂਟਾ ਲਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਪਰਾਲੇ ਕਰਨੇ ਜ਼ਰੂਰੀ ਹਨ ਤਾਂ ਆਉਣ ਵਾਲੀਆਂ ਨਸਲਾਂ ਲਈ ਹਵਾ ਅਤੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਜ਼ਰੂਰੀ ਹੈ। ਰੁੱਖ ਮਨੁੱਖਾਂ ਤੇ ਜੀਵ-ਜੰਤੂਆਂ ਦੀ ਜ਼ਿੰਦਗੀ ਹਨ ਤੇ ਇਨ੍ਹਾਂ ਤੋਂ ਬਿਨਾਂ ਧਰਤੀ ਤੇ ਜੀਵਨ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਕਰਨ ਅਤੇ ਵਧੀਆ ਆਬੋ-ਹਵਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਮਗਨਰੇਗਾ ਲਲਿਤ ਅਰੋੜਾ, ਟੈਕਨੀਕਲ ਕੁਆਰਡੀਨੇਟਰ ਮਗਨਰੇਗਾ ਗੁਰਪਿਆਰ ਸਿੰਘ, ਏ.ਪੀ.ਓ. ਵੀਰਪਾਲ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ।