ਕੋਟਕਪੂਰਾ, 13 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋ ਹਲਕੇ ਅੰਦਰ ਗ੍ਰਾਂਟਾ ਦੇ ਖੁੱਲੇ ਗੱਫੇ ਵਰਤਾਏ ਜਾ ਰਹੇ ਹਨ। ਲੋਕ ਮਿਲਣੀ ਤਹਿਤ ਲੋਕਾਂ ਵਲੋਂ ਆਪ ਸਰਕਾਰ ਰਾਹੀਂ ਕੀਤੇ ਜਾ ਰਹੇ ਕੰਮਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣੇ ਮਹਿਜ 2 ਸਾਲਾਂ ਤੋਂ ਵੀ ਘੱਟ ਸਮੇਂ ਦੇ ਕਾਰਜਕਾਲ ਦੌਰਾਨ 42 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡ ਕੇ ਅਤੇ ਵੱਖ ਵੱਖ ਕਿਸਮਾ ਦੀਆਂ ਸੈਂਕੜੇ ਸਹੂਲਤਾਂ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਦੇ ਖ਼ੇਤਰ ਵਿੱਚ ਸੁਧਾਰ ਲਿਆਉਣ ਲਈ ਗ੍ਰਾਂਟਾ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਪੀਕਰ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸ ਮੌਕੇ ਅਭੇ ਢਿੱਲੋਂ, ਮਨਦੀਪ ਸਿੰਘ ਮੌਂਗਾ, ਕੁਲਵੰਤ ਸਿੰਘ ਟੀਟੂ, ਕਾਕਾ ਕੁਹਾਰਵਾਲਾ, ਹਰਪ੍ਰੀਤ ਸਿੰਘ ਮੁਹਾਰ, ਸੰਦੀਪ ਸਿੰਘ ਘਾਰੂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਵਸਨੀਕ ਹਾਜ਼ਰ ਸਨ।