ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਜੀ ਦੀ ਚਰਨ ਛੋਹ ਧਰਤੀ ਫਰੀਦਕੋਟ ਵਿਖੇ ਐਡੀਸ਼ਨਲ ਸ਼ੈਸ਼ਨ ਜੱਜ ਰਾਮ ਕੁਮਾਰ ਗੁਰਦੁਆਰਾ ਟਿੱਲਾ ਬਾਬਾ ਸੇਖ ਫਰੀਦ ਜੀ ਵਿਖੇ ਨਤਮਸਤਕ ਹੋਏ। ਉਹਨਾਂ ਨੇ ਮੱਥਾ ਟੇਕ ਕੇ ਸ਼ੇਖ ਫਰੀਦ ਜੀ ਦਾ ਆਸ਼ੀਰਵਾਦ ਲਿਆ ਤਾਂ ਜੋ ਉਹ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰ ਸਕਣ। ਉਹਨਾਂ ਕਿਹਾ ਕਿ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ ਕਿ ਇਸ ਬਾਬਾ ਸ਼ੇਖ ਫਰੀਦ ਜੀ ਦੀ ਨਗਰੀ ’ਚ ਮੈਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਨੇ ਧਾਰਮਿਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਇਮਾਨਦਾਰੀ ਮੇਰੇ ਲਈ ਇੱਕ ਪ੍ਰੇਰਨਾ ਸਰੋਤ ਹੈ। ਮੈਂ ਵੀ ਇਸੇ ਰਸਤੇ ’ਤੇ ਚੱਲ ਕੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਇਸ ਸਮੇਂ ਹਾਜਰ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ. ਗੁਰਇੰਦਰ ਮੋਹਨ ਨੇ ਰਾਮ ਕੁਮਾਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਗੁਰਦੁਆਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।