ਫ਼ਰੀਦਕੋਟ 28 ਦਸੰਬਰ(ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ਰੀਦਕੋਟ ਦੀ ਇੱਕ ਅਹਿਮ ਸੜਕ ਹੈ ਜਿਹੜੀ ਫ਼ਰੀਦਕੋਟ ਸ਼ਹਿਰ ਨੂੰ ਸਾਦਿਕ ਦੇ ਨਾਲ ਜੋੜਦੀ ਹੈ । ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੇ 37.43 ਲੱਖ ਦੀ ਲਾਗਤ ਆਵੇਗੀ।ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Leave a Comment
Your email address will not be published. Required fields are marked with *