ਕੋਟਕਪੂਰਾ, 8 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਸੂਫੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਪ੍ਰਸ਼ਨੋਤਰੀ, ਲੇਖ ਅਤੇ ਹੋਰ ਮੁਕਾਬਲੇ ਕਰਵਾਏ ਗਏ, ਜਿਸ ’ਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਸ਼ੁਭ ਅਵਸਰ ਦਾ ਇਨਾਮ ਵੰਡ ਸਮਾਰੋਹ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਮੇਨ ਦੀਵਾਨ ਹਾਲ ਵਿਖੇ ਕਰਵਾਇਆ ਗਿਆ, ਜਿਸ ’ਚ ਐਸ.ਐਮ.ਡੀ. ਵਰਲਡ ਸਕੂਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਹਰਜਿੰਦਰ ਸਿੰਘਵਾਸੀ ਮੱਲਕੇ ਨੂੰ ਲੇਖ ਮੁਕਾਬਲੇ ’ਚ ਵਿਸ਼ੇਸ਼ ਸਨਮਾਨ ਅਤੇ 2100 ਰੁਪਏ ਦੀ ਨਕਦੀ, ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਦਿੱਤੀ ਗਈ। ਇਸ ਸਨਮਾਨ ਸਮਾਰੋਹ ’ਚ ਗੁਰਸਿਮਰਨ ਕੌਰ ਦੇ ਮਾਪੇ ਅਤੇ ਮੈਡਮ ਕੰਵਲਜੀਤ ਕੌਰ ਖਾਲਸਾ ਵੀ ਹਾਜ਼ਰ ਸਨ। ਇਸ ਮੌਕੇ ਐਸ.ਐਮ.ਡੀ. ਵਰਲਡ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਵਲੋਂ ਇਸ ਵਿਸ਼ੇਸ਼ ਸਨਮਾਨ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਪਿ੍ਰਸੀਪਲ ਹਰਮੋਹਨ ਸਿੰਘ ਸਾਹਨੀ ਨੇ ਗੁਰਸਿਮਰਨ ਕੌਰ ਦੀ ਇਸ ਪ੍ਰਾਪਤੀ ਤੇ ਉਹਨਾਂ ਨੂੰ ਮੁਬਾਰਕਬਾਦ ਦਿੰਦਿਆਂ ਅਧਿਆਪਕ ਕੰਵਲਜੀਤ ਕੌਰ ਖਾਲਸਾ ਵਲੋਂ ਕਰਵਾਈ ਗਈ ਮਿਹਨਤ ਦੀ ਪ੍ਰਸ਼ੰਸ਼ਾ ਕੀਤੀ ਜਿਨਾਂ ਦੇ ਮਾਰਗ ਦਰਸ਼ਨ ਕਰਕੇ ਹੀ ਇਹ ਵਿਸ਼ੇਸ਼ ਸਨਮਾਨ ਹਾਸਿਲ ਹੋਇਆ। ਪਿ੍ਰੰਸੀਪਲ ਨੇ ਬੱਚਿਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨਾਂ ਦੇ ਸਹਿਯੋਗ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ। ਇਸ ਮੌਕੇ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੇਵਾਦਾਰਾਂ ਵਲੋਂ ਵੀ ਬੱਚਿਆਂ ਦੀ ਪ੍ਰਾਪਤੀ ਤੇ ਉਨਾਂ ਦੀ ਅਤੇ ਸੰਸਥਾ ਦੀ ਖੂਬ ਤਾਰੀਫ਼ ਕੀਤੀ ਗਈ।