ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਉਣ ਹਿੱਤ ਅਫ਼ਸਰਾਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼
ਤਲਵੰਡੀ ਸਾਬੋ/ਬਠਿੰਡਾ, 27 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਬਠਿੰਡਾ ਵਿਖੇ ਨਵੇਂ ਆਏ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਹਰਮਨਬੀਰ ਸਿੰਘ ਗਿੱਲ(ਆਈ ਪੀ ਐੱਸ) ਵੱਲੋਂ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨੱਤਮੱਸਤਕ ਹੋ ਕੇ ਜ਼ਿਲ੍ਹਾ ਬਠਿੰਡਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਪਾਸ ਕੋਈ ਸੂਹ ਹੁੰਦੀ ਹੈ ਤਾਂ ਉਹ ਬਿਨਾ ਕਿਸੇ ਡਰ-ਝਿਜਕ ਦੇ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਸ਼ਰਾਰਤੀ/ਮਾੜੇ ਅਨਸਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾ ਸਕੇ। ਦੱਸਣਾ ਬਣਦਾ ਹੈ ਕਿ ਉਪਰੋਕਤ ਅਫ਼ਸਰ ਨੇ ਜ਼ਿਲਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਦੇ ਹੀ ਸਾਰੇ ਮੁੱਖ ਅਫ਼ਸਰਾਂ ਨੂੰ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਤਰਾਂ ਦੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਹੋਣ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਹਿੱਤ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।
Leave a Comment
Your email address will not be published. Required fields are marked with *