ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਐੱਨ.ਓ.ਸੀ. ਦੀ ਸ਼ਰਤ ਖਤਮ ਕਰਨਾ ਇੱਕ ਇਤਿਹਾਸਿਕ ਫੈਸਲਾ ਹੈ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਵਿੰਗ ਹਲਕਾ ਕੋਟਕਪੂਰਾ ਦੇ ਪ੍ਰਧਾਨ ਨਿਰਮਲ ਸਿੰਘ ਮਚਾਕੀ ਨੇ ਕਿਹਾ ਕਿ ਇਹ ਫੈਸਲਾ ਲੋਕਪੱਖੀ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ, ਉੱਥੇ ਰਾਜ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨਿਰਮਲ ਸਿੰਘ ਮਚਾਕੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰ ’ਚ ਹੋਣ ਵਾਲੀਆਂ ਪਲਾਟਾਂ ਦੀਆਂ ਰਜਿਸਟਰੀਆਂ ਲਈ ਐੱਨਓਸੀ ਦੀ ਸ਼ਰਤ ਹਟਾਉਣ ਦਾ ਐਲਾਨ ਲੋਕ ਹਿੱਤ ’ਚ ਇੱਕ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੇ ਆਟਾ ਦਾਲ ਸਕੀਮ ਦੇ ਰਾਸਨ ਕਾਰਡਾਂ ’ਚ ਕੀਤੀ ਵੱਡੀ ਕਟੌਤੀ ਨੂੰ ਮੁੜ ਬਹਾਲ ਕਰ ਕੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਪਰਿਵਾਰਾਂ ਦੇ ਲੋਕਾਂ ਲੋੜਵੰਦ ਪਰਿਵਾਰਾਂ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਆਪ ਦੇ ਦੁਆਰਾ ਤਹਿਤ ਪਿੰਡ ਸ਼ਹਿਰਾਂ ’ਚ ਲਾਏ ਜਾ ਰਹੇ ਲੋਕ ਭਲਾਈ ਕੈਂਪਾਂ ’ਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।