ਫਰੀਦਕੋਟ , 23 ਅਗਸਤ (ਵਰਲਡ ਪੰਜਾਬੀ ਟਾਈਮਜ਼)
ਗੁਰਦੁਆਰਾ ਬੋਰਡ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲਾ ਫਰੀਦਕੋਟ ਵਿੱਚ ਪੈਂਦੇ ਸਮੂਹ ਬੋਰਡ ਚੋਣ ਹਲਕਿਆਂ ਦੇ ਰਿਵਾਈਜਿੰਗ ਅਥਾਰਿਟੀ ਅਫਸਰਕਮਉਪ ਮੰਡਲ ਮੈਜਿਸਟਰੇਟ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਚੀਫ ਕਮਿਸਨਰ ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਸੋਧੇ ਰਿਵਾਈਜਡ ਸਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ ਤੱਕ ਕਰ ਦਿੱਤੀ ਗਈ ਹੈ। ਰਿਵਾਈਜਡ ਸਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸਨਾ 9 ਅਕਤੂਬਰ ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਫਾਰਮਾਂ ਦੀ ਪ੍ਰੋਗਰੈਸ ਰਿਪੋਰਟ ਘੱਟ ਹੈ ਅਤੇ ਉਨਾਂ ਵਲੋਂ ਸਮੂਹ ਰਿਵਾਈਜਿੰਗ ਅਥਾਰਟੀ ਨੂੰ ਯੋਗ ਵੋਟਰਾਂ ਦੀਆਂ ਵੋਟਾਂ ਮਿਥੇ ਸਮੇਂ ਅੰਦਰ ਰਜਿਸਟਰਡ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਤਾਂ ਜੋ ਕੋਈ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰਕੇ 16 ਸਤੰਬਰ, 2024 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸਨਾ 26 ਨਵੰਬਰ, 2024 ਨੂੰ ਕੀਤੀ ਜਾਵੇਗੀ।