ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਇਨੋਵੇਸ਼ਨ ਕਾਉਂਸਲ ਵਲੋਂ “ਵਿਚਾਰਾਂ ਦੀ ਪ੍ਰਦਰਸ਼ਨੀ ਅਤੇ ਸਲਾਹਕਾਰ ਸਹਾਇਤਾ ਸਮਾਗਮ” ਵਿਸ਼ੇ ’ਤੇ ਕਾਲਜ ਦੇ ਪਿ੍ਰੰਸੀਪਲ ਪ੍ਰੋ. ਜਤਿੰਦਰ ਕੁਮਾਰ ਅਤੇ ਕਾਰਜਕਾਰੀ ਪਿ੍ਰੰਸੀਪਲ ਡਾ, ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ’ਚ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਵੱਲੋਂ ਇਨੋਵੇਟਿਵ ਉੱਦਮਤਾ ਨਾਲ ਜੁੜੇ ਹੋਏ ਵਿਚਾਰ ਅਤੇ ਪ੍ਰਦਰਸ਼ਨੀ ਪੇਸ਼ ਕੀਤੀ ਗਈ। ਵਿਦਿਆਰਥੀਆਂ ਵਲੋਂ ਆਰਟ ਐਂਡ ਕਰਾਫ਼ਟ ਨਾਲ ਬਣਾਏ ਗਏ ਕਾਰਡ, ਕਢਾਈ ਨਾਲ ਬਣਾਏ ਗਏ ਹੂਪਸ, ਟੀਵੈਨ ਸਬੰਧੀ ਪੋਸਟਰ ਅਤੇ ਵੈਨਿਊ ਡੈਕੋਰੇਸ਼ਨ ਦੇ ਨਮੂਨੇ ਆਦਿ ਪ੍ਰਦਰਸ਼ਿਤ ਕੀਤੇ ਗਏ। ਇਸ ਮੌਕੇ ਸਲਾਹਕਾਰ ਵਜੋਂ ਸਹਿਜ ਧਿੰਗੜਾ ਸ਼ਾਮਿਲ ਹੋਏ, ਉਹਨਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਨੂੰ ਸ਼ੁਰੂ ਕਰਕੇ ਸ਼ੋਸ਼ਲ ਮੀਡੀਆ ਮਾਰਕਿਟਿੰਗ ਕਰਨ ਦੇ ਸਬੰਧ ’ਚ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਇਨੋਵੇਸ਼ਨ ਕਾਉਂਸਲ ਦੇ ਨੋਡਲ ਅਫ਼ਸਰ ਪ੍ਰੋ. ਰਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਸ ਪਲੇਟ ਫ਼ਾਰਮ ਪ੍ਰਦਾਨ ਕਰਨਾ ਹੈ। ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪ੍ਰੋ. ਅਨੀਤਾ ਬੇਦੀ, ਪ੍ਰੋ. ਅਜੇ ਕੁਮਾਰ, ਪ੍ਰੋ. ਗਰੀਸ਼ ਸ਼ਰਮਾ, ਪ੍ਰੋ. ਮਨਤਾਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਰਹੇ।