ਬਰੈਂਪਟਨ, 25 ਸਤੰਬਰ (ਡਾ. ਝੰਡ/ਵਰਲਡ ਪੰਜਾਬੀ ਟਾਈਮਜ਼)
ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਇਸ ਨੂੰ ਸਰਕਾਰੀ ਕੰਮ-ਕਾਜ ਵਿਚ ਵਰਤੋਂ ਵਿਚ ਲਿਆਉਣ ਲਈ ਮਾਨਤਾ ਦਿਵਾਉਣ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਦਿਨ ਐਤਵਾਰ ਨੂੰ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦਾ ਵਿਸ਼ਾ ‘ਓਨਟਾਰੀਓ ਵਿਚ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ’ ਰੱਖਿਆ ਗਿਆ ਹੈ।
ਇਸ ਵਿਚ ਪੰਜਾਬੀ ਭਾਸ਼ਾ ਦੇ ਵਿਸਥਾਰ ਲਈ ਉਪਰਾਲਿਆਂ ਸਬੰਧੀ ਚਾਰ ਉਪ-ਵਿਸ਼ਿਆਂ ‘ਤੇ ਵਿਦਵਾਨਾਂ ਵੱਲੋਂ ਪੇਪਰ ਪੇਸ਼ ਕੀਤੇ ਜਾਣਗੇ ਅਤੇ ਉਨ੍ਹਾਂ ਉੱਪਰ ਵਿਚਾਰ-ਵਟਾਂਦਰਾ ਹੋਵੇਗਾ। ਇਹ ਸੈਮੀਨਾਰ 114 ਕੈਨੇਡੀ ਰੋਡ ਵਿਖੇ ਸਥਿਤ ‘ਪੰਜਾਬੀ ਭਵਨ ਟੋਰਾਂਟੋ’ ਵਿਚ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੀਕ ਚੱਲੇਗਾ ਅਤੇ ਇਸ ਦੌਰਾਨ ਸ਼ਾਮ ਨੂੰ ਕਵੀ-ਦਰਬਾਰ ਵੀ ਹੋਵੇਗਾ।
ਪੰਜਾਬੀ ਭਾਸ਼ਾ ਨਾਲ ਪਿਆਰ ਕਰਨ ਵਾਲੇ ਸਮੂਹ ਸੱਜਣਾਂ-ਮਿੱਤਰਾਂ, ਭੈਣ-ਭਰਾਵਾਂ ਤੇ ਨੌਜੁਆਨਾਂ ਨੂੰ ਇਸ ਵਿਚ ਸ਼ਾਮਲ ਹੋਣ ਲਈ 20 ਅਕਤੂਬਰ ਐਤਵਾਰ ਦਾ ਦਿਨ ਆਪਣੀ ਡਾਇਰੀ ਵਿਚ ਨੋਟ ਕਰਨ ਅਤੇ ਕੈਲੰਡਰ ਵਿਚ ਮਾਰਕ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ। ਧੰਨਵਾਦ ਸਹਿਤ । ਇਹ ਜਾਣਕਾਰੀ ਡਾ . ਸੁਖਦੇਵ ਸਿੰਘ ਝੰਡ ਨੇ ਰਮਿੰਦਰ ਵਾਲੀਆ ਨੂੰ ਸਾਂਝੀ ਕੀਤੀ ।