ਫਰੀਦਕੋਟ , 5 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਸ਼ੋਸਲ ਮੀਡੀਆ ਵਿਭਾਗ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ, ਜੈਤੋ ਤੋਂ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਕਲਿਆਣ, ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ, ਕੋਟਕਪੂਰਾ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਅਤੇ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦਾ ਧੰਨਵਾਦ ਕਰਦਾ ਹਾਂ, ਜਿੰਨ੍ਹਾਂ ਨੇ ਮੈਨੂੰ ਇਨਾਂ ਮਾਣ ਬਖਸ਼ਿਆ ਅਤੇ ਇਸ ਯੋਗ ਸਮਝਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸ਼ੋਸ਼ਲ ਮੀਡੀਆ ਟੀਮ ਦੇ ਜਿਲਾ ਇੰਚਾਰਜ ਨਿਯੁਕਤ ਕੀਤੇ ਗਏ ਕਰਤਾ ਸਿੰਘ ਮਚਾਕੀ ਨੇ ਆਖਿਆ ਕਿ ਮੈਂ ਕੋਸ਼ਿਸ਼ ਕਰਾਂਗਾ ਕਿ ਇਨਾਂ ਦੀਆਂ ਉਮੀਦਾਂ ਉੱਪਰ ਖਰਾ ਉਤਰ ਸਕਾਂ, ਕਿਉਂਕਿ ਮੈਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਸ਼ੋਸਲ ਮੀਡੀਆ ਰਾਹੀਂ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਾਂਗਾ। ਕਾਂਗਰਸ ਪਾਰਟੀ ਸਭ ਦੀ ਸਾਂਝੀ ਪਾਰਟੀ ਹੈ ਜੋ ਕਿ ਦੇਸ਼ ਦੀ ਅਖੰਡਤਾ ਅਤੇ ਧਰਮ-ਨਿਰਪੱਖਤਾ ਦੀ ਗੱਲ ਕਰਦੀ ਹੈ। ਕਾਂਗਰਸ ਪਾਰਟੀ ਭਾਰਤੀ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੀ ਹੈ। ਇਸ ਵਲੋਂ ਨਿਯੁਕਤ ਸ਼ੋਸਲ ਮੀਡੀਆ ਜਿਲ੍ਹਾ ਪ੍ਰਧਾਨ ਕਰਤਾ ਸਿੰਘ ਨੇ ਨਿਯੁਕਤ ਮਾਲਵਾ ਜੋਨ ਦੇ ਕੋਆਡੀਨੇਟਰ ਗੁਰਪ੍ਰੀਤ ਸਿੰਘ ਗੋਪੀ ਪੱਕਾ ਨੂੰ ਮੁਬਾਰਕਾਂ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਦਿਲੋ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨੂੰ ਵਧਾਈ ਦੇਣ ਵਾਲਿਆਂ ’ਚ ਡਬਲਜੀਤ ਸਿੰਘ ਧੋਂਸੀ ਸਪੋਕਸਮੈਨ ਜ਼ਿਲ੍ਹਾ ਕਾਂਗਰਸ ਕਮੇਟੀ (ਫਰੀਦਕੋਟ), ਬਲਕਰਨ ਸਿੰਘ ਡੀਸਰ ਸੁਰਘੂਰੀ, ਯੋਧਵੀਰ ਸਿੰਘ ਢਿੱਲਵਾਂ, ਲਖਵਿੰਦਰ ਸਿੰਘ ਰੋੜੀਕਪੂਰਾ ਆਦਿ ਸ਼ਾਮਿਲ ਸਨ।
Leave a Comment
Your email address will not be published. Required fields are marked with *