*ਪਿੰਡ ਵਾਂਦਰ ਜਟਾਨਾ ‘ਚ ਕੀਤੀ ਵਰਕਰਾਂ ਨਾਲ ਮੀਟਿੰਗ !*
ਫਰੀਦਕੋਟ , 20 ਮਾਰਚ (ਵਰਲਡ ਪੰਜਾਬੀ ਟਾਈਮਜ਼)
ਨੌਜਵਾਨਾ ਦੇ ਦਿਲਾਂ ਦੀ ਧੜਕਣ ਅਤੇ ਆਮ ਆਦਮੀ ਪਾਰਟੀ ਦੇ ਹਰਮਨ ਪਿਆਰੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹਲਕੇ ਦੇ ਲੋਕ ਬਹੁਤ ਉਤਾਵਲੇ ਹਨ, ਕਿਉਂਕਿ ਕਰਮਜੀਤ ਅਨਮੋਲ ਧਰਤੀ ਨਾਲ ਜੁੜਿਆ ਹੋਇਆ ਉਹ ਇਨਸਾਨ ਹੈ, ਜਿਸ ਨੇ ਆਪਣੀ ਜਿੰਦਗੀ ਵਿੱਚ ਬਹੁਤ ਉਤਰਾਅ-ਚੜਾਅ ਦੇਖੇ ਅਤੇ ਬਹੁਤ ਸੰਘਰਸ਼ ਕੀਤਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਪਿੰਡ ਵਾਂਦਰ ਜਟਾਣਾ ਵਿਖੇ ਇਕ ਵਰਕਰ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਉਪਲਬਧੀਆਂ ਅਤੇ ਪ੍ਰਾਪਤੀਆਂ ਦਾ ਵਿਸਥਾਰ ਵਿੱਚ ਜਿਕਰ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਆਪਣੀ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਤੋਂ ਵੀ ਘੱਟ ਸਮੇਂ ਅੰਦਰ 42,992 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡਣ ਮੌਕੇ ਮੁੱਖ ਮੰਤਰੀ ਪੰਜਾਬ ਨੇ ਲਗਭਗ ਸਾਰੇ ਟੀਵੀ ਚੈਨਲਾਂ ਦੇ ਸਿੱਧੇ ਪ੍ਰਸਾਰਨ ਦੌਰਾਨ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਨੂੰ ਵਾਰ ਵਾਰ ਪੁੱਛਿਆ ਕਿ ਦੱਸੋ ਕਿਸੇ ਨੂੰ ਸਿਫਾਰਸ਼ ਦੀ ਜਰੂਰਤ ਪਈ ਜਾਂ ਕਿਸੇ ਨੇ ਨੌਕਰੀਆਂ ਦੇਣ ਬਦਲੇ ਰਿਸ਼ਵਤ ਦੀ ਮੰਗ ਕੀਤੀ? ਉਹਨਾਂ ਕਿਹਾ ਕਿ ਇਹ ਵੀ ਇਕ ਵਿਲੱਖਣ ਕਾਰਜ ਅਤੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਵਟਸਅਪ ਨੰਬਰ 95012-00200 ਜਾਰੀ ਕਰਦਿਆਂ ਐਲਾਨ ਕੀਤਾ ਕਿ ਹੁਣ ਕਿਸੇ ਪੁਲਿਸ ਅਧਿਕਾਰੀ ਜਾਂ ਵਿਜੀਲੈਂਸ ਵਿਭਾਗ ਨਾਲ ਸੰਪਰਕ ਕਰਨ ਦੀ ਬਜਾਇ ਕੋਈ ਵੀ ਵਿਅਕਤੀ ਸਬੂਤਾਂ ਸਮੇਤ ਇਸ ਵਟਸਅਪ ਨੰਬਰ ਰਾਹੀਂ ਸਿੱਧਾ ਮੁੱਖ ਮੰਤਰੀ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਅਤੇ ਮਨੀ ਧਾਲੀਵਾਲ ਨੇ 90 ਫੀਸਦੀ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ, ਟੇਲਾਂ ਤੱਕ ਪਾਣੀ ਪਹੁੰਚਾਉਣ, ਮੁਹੱਲਾ ਕਲੀਨਿਕ, ਖੇਡਾਂ ਵਤਨ ਪੰਜਾਬ ਦੀਆਂ, ਟੋਲ ਪਲਾਜ਼ੇ ਬੰਦ ਵਰਗੀਆਂ ਪੰਜਾਬ ਵਾਸੀਆਂ ਨੂੰ ਮਿਲਣ ਵਾਲੀਆਂ ਅਨੇਕਾਂ ਹੋਰ ਸਹੂਲਤਾਂ ਦਾ ਵੀ ਵਿਸਥਾਰ ਵਿੱਚ ਜਿਕਰ ਕਰਦਿਆਂ ਆਖਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਹਲਕੇ ਨੂੰ ਵਧੀਆ ਅਤੇ ਸ਼ਾਨਦਾਰ ਬਣਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਣਜੀਤ ਸਿੰਘ, ਗੁਰਤੇਜ ਸਿੰਘ ਬੱਬੀ, ਪ੍ਰਗਟ ਸਿੰਘ, ਅਮਰਜੀਤ ਸਿੰਘ ਬਿੱਟਾ, ਪਰਮਿੰਦਰ ਸਿੰਘ ਪਿੰਦਾ, ਬੂਟਾ ਸਿੰਘ ਮੈਂਬਰ, ਅਭੈ ਸਿੰਘ ਢਿੱਲੋਂ ਬੇਅੰਤ ਸਿੰਘ, ਗੁਰਬਾਜ਼ ਸਿੰਘ ਬਾਜਾ, ਮਹਿੰਗਾ ਸਿੰਘ ਵਾਂਦਰ ਜਟਾਣਾ, ਰਾਜ ਪ੍ਰਧਾਨ, ਗੁਰਪਿਆਰ ਸਿੰਘ, ਦੀਪਕ ਮੌਂਗਾ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜਰ ਸਨ ।
Leave a Comment
Your email address will not be published. Required fields are marked with *